Thursday, July 3, 2025
Breaking News

ਜੂਨ 1984 ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ 40ਵੇਂ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਅਤੇ ਕੰਵਰਚੜ੍ਹਤ ਸਿੰਘ ਆਦਿ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …