Sunday, July 7, 2024

ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜਿੱਤੇ

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ 12-ਸੰਗਰੂਰ ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।ਰਿਟਰਨਿੰਗ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ 3 ਲੱਖ 64 ਹਜ਼ਾਰ 85 ਵੋਟਾਂ ਹਾਸਲ ਕਰਕੇ ਜੇਤੂ ਰਹੇ।ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚੋਂ ਜ਼ਿਲ੍ਹਾ ਸੰਗਰੂਰ ‘ਚ ਪੈਂਦੇ 5 ਵਿਧਾਨ ਸਭਾ ਹਲਕਿਆਂ ਤੇ ਮਲੇਰਕੋਟਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਅਤੇ 3 ਹਲਕਿਆਂ ਦੀ ਗਿਣਤੀ ਐਸ.ਡੀ ਕਾਲਜ ਬਰਨਾਲਾ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨੇਪਰੇ ਚੜ੍ਹਾਈ ਗਈ।
ਰਿਟਰਨਿੰਗ ਅਫ਼ਸਰ ਜੋਰਵਾਲ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ 1 ਲੱਖ 91 ਹਜ਼ਾਰ 525 ਵੋਟਾਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ 1 ਲੱਖ 87 ਹਜ਼ਾਰ 246 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਨੂੰ 1 ਲੱਖ 28 ਹਜ਼ਾਰ 253 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੂੰ 62 ਹਜ਼ਾਰ 488 ਵੋਟਾਂ, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਮੱਖਣ ਸਿੰਘ ਨੂੰ 37 ਹਜ਼ਾਰ 731 ਵੋਟਾਂ, ਅਪਨੀ ਏਕਤਾ ਪਾਰਟੀ ਦੇ ਉਮੀਦਵਾਰ ਪਰਦੀਪ ਕੁਮਾਰ ਨੂੰ 5139 ਵੋਟਾਂ, ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਉਮੀਦਵਾਰ ਹਰਭਜਨ ਸਿੰਘ ਨੂੰ 3431 ਵੋਟਾਂ, ਆਜ਼ਾਦ ਉਮੀਦਵਾਰ ਸੁਖਵਿੰਦਰ ਸਿੰਘ ਨੂੰ 3225 ਵੋਟਾਂ, ਆਜ਼ਾਦ ਉਮੀਦਵਾਰ ਬਲਵਿੰਦਰ ਸਿੰਘ ਸੇਖੋਂ ਨੂੰ 2572 ਵੋਟਾਂ, ਆਜ਼ਾਦ ਉਮੀਦਵਾਰ ਬਲਵਿੰਦਰ ਸਿੰਘ ਨੂੰ 2288 ਵੋਟਾਂ, ਆਜ਼ਾਦ ਉਮੀਦਵਾਰ ਜਸਵੰਤ ਸਿੰਘ ਨੂੰ 2224 ਵੋਟਾਂ, ਆਜ਼ਾਦ ਉਮੀਦਵਾਰ ਪੱਪੂ ਕੁਮਾਰ ਨੂੰ 1827 ਵੋਟਾਂ, ਪੰਜਾਬ ਨੈਸ਼ਨਲ ਪਾਰਟੀ ਦੇ ਉਮੀਦਵਾਰ ਕ੍ਰਿਸ਼ਨ ਦੇਵ ਨੂੰ 1815 ਵੋਟਾਂ, ਆਜ਼ਾਦ ਉਮੀਦਵਾਰ ਅਮਨਪ੍ਰੀਤ ਸਿੰਘ ਨੂੰ 1693 ਵੋਟਾਂ, ਆਮ ਜਨਤਾ ਪਾਰਟੀ (ਇੰਡੀਆ) ਦੇ ਉਮੀਦਵਾਰ ਰੰਗੀ ਖਾਨ ਨੂੰ 1581 ਵੋਟਾਂ, ਭਾਰਤੀਯ ਜਨ ਸਮਾਨ ਪਾਰਟੀ ਦੇ ਉਮੀਦਵਾਰ ਜਿਲੇ ਸਿੰਘ ਨੂੰ 1548 ਵੋਟਾਂ, ਆਦਰਸ਼ ਜਨਤਾ ਪਾਰਟੀ ਦੇ ਉਮੀਦਵਾਰ ਕਮਲ ਕੁਮਾਰ ਵਰਮਾ ਨੂੰ 1376 ਵੋਟਾਂ, ਆਜ਼ਾਦ ਉਮੀਦਵਾਰ ਚੰਨਵੀਰ ਸਿੰਘ ਨੂੰ 1283 ਵੋਟਾਂ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਨੂੰ 1225 ਵੋਟਾਂ, ਆਜ਼ਾਦ ਉਮੀਦਵਾਰ ਵਿਜੇ ਸਿਆਲ ਨੂੰ 1145 ਵੋਟਾਂ, ਇੰਡੀਆ ਗਰੀਨਜ਼ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਕੌਰ ਨੂੰ 1105 ਵੋਟਾਂ ਅਤੇ ਆਜ਼ਾਦ ਉਮੀਦਵਾਰ ਰਾਜਾ ਸਿੰਘ ਨੂੰ 1040 ਵੋਟਾਂ ਪਈਆਂ।ਇਸ ਤੋਂ ਇਲਾਵਾ ਨੋਟਾ (ਇਨ੍ਹਾਂ ਵਿਚੋਂ ਕੋਈ ਨਹੀਂ) ਨੂੰ 3820 ਵੋਟਾਂ ਮਿਲੀਆਂ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …