Wednesday, July 15, 2026

ਗੁਰਮੀਤ ਸਿੰਘ ਮੀਤ ਹੇਅਰ ਦੀ ਸ਼ਾਨਦਾਰ ਜਿੱਤ ‘ਤੇ ‘ਆਪ’ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੇ ਕਸਬਾ ਲੌਂਗੋਵਾਲ ਵਿਖੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ ਦੀ ਅਗਵਾਈ ਹੇਠ ਆਪ ਵਰਕਰਾਂ ਨੇ ਖੁਸ਼ੀ ਪ੍ਰਗਟਾਈ।ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ ਤੇ ਆਪ ਬੀ.ਸੀ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਰਾਜ ਸਿੰਘ ਰਾਜੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਪ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਜਨਤਾ ਨੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਹੱਕ ਵਿੱਚ ਭੁਗਤਦਿਆਂ ਉਨਾਂ ਨੂੰ ਬਹੁਤ ਵੱਡੀ ਜਿੱਤ ਦਿਵਾਈ ਹੈ। ਉਨਾਂ ਇਸ ਜਿੱਤ ਲਈ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਵਧਾਈ ਦਿੱਤੀ, ਜਿਨਾਂ ਨੇ ਮੀਤ ਹੇਅਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਸਖ਼ਤ ਮਿਹਨਤ ਕੀਤੀ।ਉਨਾਂ ਕਿਹਾ ਕਿ ਇਸ ਸਮੇਂ 1984 ਦੇ ਘੱਲੂਘਾਰੇ ਦੇ ਅਤਿ ਦੁੱਖਦਾਇਕ ਦਿਨ ਹੋਣ ਕਰਕੇ ਆਪ ਆਗੂਆਂ ਵਲੋਂ ਕਿਸੇ ਵੀ ਤਰ੍ਹਾਂ ਦਾ ਜਸ਼ਨ ਨਾ ਮਨਾਉਣ ਦਾ ਫ਼ੈਸਲਾ ਕੀਤਾ ਹੈ।
ਇਸ ਮੌਕੇ ਆਪ ਆਗੂ ਸੁਖਪਾਲ ਸਿੰਘ ਬਾਜਵਾ, ਜਗਤਾਰ ਸਿੰਘ ਅਤੇ ਵੱਡੀ ਗਿਣਤੀ ‘ਚ ਵਰਕਰ ਮੌਜ਼ੂਦ ਸਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …