Sunday, July 7, 2024

ਐਜੂਕੇਸ਼ਨਲ ਕਮੇਟੀ ਦੇ ਡਾ. ਦੂਆ ਆਨ. ਸਕੱਤਰ ਅਤੇ ਡਾ. ਮਨਮੋਹਨ ਸਿੰਘ ਐਡੀ. ਆਨ. ਸਕੱਤਰ ਨਿਯੁੱਕਤ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ ਨਵ-ਗਠਿਤ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਅੱਜ ਵੱਲੋਂ ਸਿੱਖ ਵਿਦਵਾਨਾਂ ਡਾ. ਅਮਰਜੀਤ ਸਿੰਘ ਦੂਆ ਦੀ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਡਾ. ਮਨਮੋਹਨ ਸਿੰਘ ਦੀ ਐਡੀ.ਆਨਰੇਰੀ ਸਕੱਤਰ ਵਜੋਂ ਨਿਯੁੱਕਤੀ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ।ਅਧਿਆਪਨ ਖੇਤਰ ਵਿਚ 37 ਸਾਲ ਦਾ ਤਜ਼ਰਬਾ ਰੱਖਣ ਵਾਲੇ ਡਾ. ਅਮਰਜੀਤ ਸਿੰਘ ਦੂਆ ਵੱਖ-ਵੱਖ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲ, ਡਾਇਰੈਕਟਰ ਜਨਰਲ ਐਜੂਕੇਸ਼ਨ ਨਵੀਂ ਦਿੱਲੀ, ਡੀਨ-ਕਾਲਜ ਡਿਵੈਲਪਮੈਂਟ ਕੌਂਸਲ (ਗੁਰੂ ਨਾਨਕ ਦੇਵ ਯੂਨੀਵਰਸਿਟੀ), ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸੀਨੇਟ ਅਤੇ ਸਿੰਡੀਕੇਟ ਮੈਂਬਰ, ਡਾਇਰੈਕਟਰ, ਇੰਸਟੀਚਿਊਟ ਆਫ ਨਰਸਿੰਗ ਐਜੂਕੇਸ਼ਨ (ਲੁਧਿਆਣਾ) ਅਤੇ ਹੋਰਨਾਂ ਵੱਖ-ਵੱਖ ਅਕਾਦਮਿਕ ਉੱਚ ਅਹੁੱਦਿਆਂ ‘ਤੇ ਰਹਿ ਚੁੱਕੇ ਹਨ ਅਤੇ ਵੱਖ-ਵੱਖ ਐਜੂਕੇਸ਼ਨਲ ਸੰਸਥਾਵਾਂ ਵੱਲੋਂ ਸਨਮਾਨਿਤ ਐਵਾਰਡਾਂ ਨਾਲ ਨਿਵਾਜੇ ਜਾ ਚੁੱਕੇ ਹਨ।
ਇਸੇ ਤਰ੍ਹਾਂ ਡਾ. ਮਨਮੋਹਨ ਸਿੰਘ (ਪੀ.ਐਚ.ਡੀ) ਇਸਰੋ ਵਿੱਚ ਸਨਮਾਨਿਤ ਪ੍ਰਬੰਧਕ ਅਹੁੱਦਿਆਂ ਤੇ ਰਹਿੰਦਿਆਂ ਪ੍ਰੋਜੈਕਟ ਮੈਨੇਜਮੈਂਟ ਅਤੇ ਪੋ੍ਰਡਕਟ ਡਿਵੈਲਪਮੈਂਟ ਵਿਭਾਗ ਵਿੱਚ ਕੰਮ ਕਰ ਚੁੱਕੇ ਹਨ ਅਤੇ ਦੇਸ਼ ਦੇ ਮਹੱਤਵਪੂਰਨ ਮਿਸ਼ਨਾਂ ਵਿਚ ਵਿਸ਼ੇਸ਼ ਹਿੱਸਾ ਪਾ ਕੇ ਨਿਵੇਕਲੀ ਪਹਿਚਾਣ ਬਣਾ ਚੁੱਕੇ ਹਨ
ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਐਡੀ. ਆਨਰੇਰੀ ਸਕੱਤਰ ਅਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਅਤੇ ਹੋਰਨਾਂ ਨੇ ਮੂਲ ਮੰਤਰ ਦੇ ਪਾਠ ਕਰਨ ਉਪਰੰਤ ਡਾ. ਅਮਰਜੀਤ ਸਿੰਘ ਦੂਆ ਅਤੇ ਡਾ. ਮਨਮੋਹਨ ਸਿੰਘ ਨੂੰ ਐਜੂਕੇਸ਼ਨਲ ਕਮੇਟੀ ਦੇ ਜਿੰਮੇਵਾਰ ਅਹੁੱਦੇ ਸੌਂਪੇ।ਆਗੁਆਂ ਨੇ ਕਿਹਾ ਕਿ ਉਹਨਾਂ ਦੀ ਯੋਗ ਅਗਵਾਈ ਹੇਠ ਇਸ ਸਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੀ ਯਾਦਗਾਰ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਰਾਹੀਂ ਚੀਫ਼ ਖ਼ਾਲਸਾ ਦੀਵਾਨ ਵਿਸ਼ਵ ਦੇ ਨਕਸ਼ੇ ‘ਤੇ ਇਕ ਨਿਵੇਕਲੀ ਪਹਿਚਾਣ ਬਣ ਕੇ ਉਭਰੇਗਾ।
ਇਸ ਮੋਕੇ ਅਜੀਤ ਸਿੰਘ ਬਸਰਾ, ਬੀਬੀ ਕਿਰਨਜੋਤ ਕੌਰ, ਮਨਮੋਹਨ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …