ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਵਿੱਦਿਅਕ ਢਾਂਚੇ ਦੀ ਮਜ਼ਬੂਤੀ ਲਈ ਚੁੱਕੇ ਜਾ ਰਹੇ ਕਦਮਾਂ ਦੇ ਮੱਦੇਨਜ਼ਰ ਅੱਜ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਇੰਸ ਲੈਬਾਰਟਰੀ (ਲੈਬ) ਦਾ ਉਦਘਾਟਨ ਕੀਤਾ। ਇਹ ਲੈਬ ਸਾਇੰਸ ਵਿਸ਼ੇ ਦੇ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਵੇਗੀ। ਉਦਘਾਟਨ ਦੌਰਾਨ ਬੋਲਦਿਆਂ ਸ: ਛੀਨਾ ਨੇ ਕਿਹਾ ਕਿ ਸਮਾਜ ਬਦਲ ਰਿਹਾ ਹੈ ਅਤੇ ਲੜਕੀਆਂ ਦੀ ਪੜ੍ਹਾਈ ‘ਤੇ ਹੋਰ ਤਵੱਜੋਂ ਦੇਣ ਦੀ ਜਰੂਰਤ ਹੈ। ਉਹਨਾਂ ਕਿਹਾ ਕਿ ਸਕੂਲ ‘ਚ ਇਸ ਜੀਵ, ਭੌਤਿਕ ਅਤੇ ਰਸਾਇਣਕ ਵਿਗਿਆਨ ਦੀ ਇਸ ਲਾਇਬਰਟਰੀ ਸਦਕਾ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਕਰਨ ‘ਚ ਸਹੂਲਤ ਮਿਲੇਗੀ। ਉਹਨਾਂ ਨੇ ਇਸ ਤੋਂ ਇਲਾਵਾ ਵੀ ਲੈਬਾਰਟਰੀ ਵਾਸਤੇ ਸਾਜੋ ਸਮਾਨ ਖਰੀਦਣ ਸਬੰਧੀ ਮਾਲੀ ਸਹਾਇਤਾ ਦਾ ਐਲਾਨ ਵੀ ਕੀਤਾ ਅਤੇ ਕਿਹਾ ਕਿ ਮੈਨੇਜ਼ਮੈਂਟ ਹਮੇਸ਼ਾਂ ਹੀ ਵਿਦਿਆਰਥੀਆਂ ਨੂੰ ਹਰ ਸੰਭਵ ਸਹੂਲਤ ਦੇਣ ਲਈ ਵਚਨਬੱਧ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ ਨੇ ਸ: ਛੀਨਾ ਦਾ ਸਵਾਗਤ ਕਰਦਿਆ ਕਿਹਾ ਕਿ ਸਕੂਲ ‘ਚ ਪਿਛਲੇ ਸਾਲਾਂ ਦੌਰਾਨ ਵਿੱਦਿਅਕ ਢਾਂਚਾ ਬਹੁਤ ਮਜ਼ਬੂਤ ਹੋਇਆ, ਜਿਸ ਲਈ ਉਹ ਸ: ਛੀਨਾ ਅਤੇ ਮੈਨੇਜ਼ਮੈਂਟ ਦੇ ਧੰਨਵਾਦੀ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੁਆਇੰਟ ਸਕੱਤਰ (ਸਕੂਲ) ਐੱਸ. ਐੱਸ. ਮੰਨਣ, ਪ੍ਰੋਜੈਕਟ ਮੈਨੇਜ਼ਰ ਸ੍ਰੀ ਐੱਨ. ਕੇ. ਸ਼ਰਮਾ, ਕੁਲਵਿੰਦਰ ਕੌਰ, ਸ੍ਰੀਮਤੀ ਪੁਨੀਤ ਨਾਗਪਾਲ, ਕੌਂਸਲ ਦੇ ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਅਧਿਆਪਕ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ‘ਚ ਵਿਦਿਆਰਥਣਾਂ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media
