Monday, July 8, 2024

ਅੰਮ੍ਰਿਤਸਰ ਦੇ ਵਿਕਾਸ ਪ੍ਰਤੀ ਮੇਰੀ ਵਚਨਬੱਧਤਾ ਅਟੁੱਟ ਹੈ – ਸੰਧੂ ਸਮੁੰਦਰੀ

ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸਾਰਿਆਂ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਭਾਜਪਾ ਵਰਕਰਾਂ ਦੀ ਸਖ਼ਤ ਗਰਮੀ ਦੇ ਬਾਵਜ਼ੂਦ ਉਨ੍ਹਾਂ ਦੀ ਮਿਹਨਤ ਅਤੇ ਲੋਕਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦਾ ਬਸੇਰਾ ਇਥੇ ਹੀ ਰਹੇਗਾ ਅਤੇ ਸਮੁੰਦਰੀ ਹਾਊਸ ਦੇ ਦਰਵਾਜ਼ੇ ਆਮ ਜਨਤਾ ਲਈ ਵੀ 24 ਘੰਟੇ ਖੁੱਲ੍ਹੇ ਰਹਿਣਗੇ।
ਸੰਧੂ ਸਮੁੰਦਰੀ ਅੱਜ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 2 ਲੱਖ 7 ਹਜ਼ਾਰ ਤੋਂ ਵੱਧ ਲੋਕਾਂ ਨੇ ਉਨ੍ਹਾਂ `ਤੇ ਭਰੋਸਾ ਜਤਾਇਆ ਹੈ, ਜਦਕਿ ਪਾਰਟੀ ਨੇ ਜਿੱਤ ਲਈ ਪੂਰੀ ਕੋਸ਼ਿਸ਼ ਕੀਤੀ।ਉਨ੍ਹਾਂ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਭਾਜਪਾ ਦੀ ਵੋਟ ਫੀਸਦ ਵਿੱਚ ਨਾ ਸਿਰਫ਼ ਅੰਮ੍ਰਿਤਸਰ ਬਲਕਿ ਪੰਜਾਬ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ।ਉਨ੍ਹਾਂ ਕਿਹਾ ਕਿ ਪਹਿਲੀਆਂ ਤਿੰਨ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ 50 ਫ਼ੀਸਦੀ ਤੋਂ ਵੱਧ ਵੋਟਾਂ ਲੈ ਕੇ ਇਥੋਂ ਜਿੱਤੇ ਸਨ, ਪਰ ਇਸ ਵਾਰ ਜਿੱਤ-ਹਾਰ ਦਾ ਅੰਤਰ ਬਹੁਤ ਘੱਟ ਰਿਹਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਭਵਿੱਖ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਵਲੋਂ ਜੋ ਵੀ ਜਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰੋ. ਸਰਚਾਂਦ ਸਿੰਘ ਖਿਆਲਾ ਵੀ ਮੌਜ਼ੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …