Monday, July 8, 2024

ਨਿਗਮ ਕਮਿਸ਼ਨਰ ਨੇ ਵਿਸ਼ਵ ਵਾਤਾਵਰਨ ਦਿਵਸ ‘ਤੇ ਬੂਟੇ ਲਾਏ

ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਵਿਸ਼ਵ ਵਾਤਾਵਰਨ ਦਿਵਸ ‘ਤੇੇ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰਾਜੈਕਟ ਤਹਿਤ ਵੱਲਾ ਵਿਖੇ ਬਣਾਏ ਜਾ ਰਹੇ ਵਾਟਰ ਟ੍ਰੀਟਮੈਂਟ ਪਲਾਂਟ ਵਿੱਚ ਬੂਟੇ ਲਗਾਏ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਬਹੁਤ ਜਰੂਰੀ ਹਨ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਲਦੀ ਹੀ ਬਰਸਾਤ ਦਾ ਮੌਸਮ ਸ਼ੁਰੂ ਹੋਣ ਜਾ ਰਿਹਾ ਹੈ ਜੋ ਕਿ ਰੁੱਖ ਲਗਾਉਣ ਲਈ ਸਭ ਤੋਂ ਢੁੱਕਵਾਂ ਮੌਸਮ ਹੈ।ਇਸ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।ਲੋਕਾਂ ਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਕਰਮਚਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਜਿਥੇ ਵੀ ਜਗ੍ਹਾ ਮਿਲਦੀ ਹੈ, ਰੁੱਖ ਲਗਾਉਣੇ ਚਾਹੀਦੇ ਹਨ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕ ਅਕਸਰ ਪੌਦੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਦੇਖ-ਭਾਲ ਨਹੀਂ ਕਰਦੇ, ਜਿਸ ਕਾਰਨ ਰੁੱਖ ਜਵਾਨੀ ਤੱਕ ਪਹੁੰਚਣ ਤੋਂ ਪਹਿਲਾਂ ਹੀ ਮਰ ਜਾਂਦੇ ਹਨ।ਇਸ ਲਈ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮੇਂ ਸਿਰ ਪਾਣੀ ਦੇਣਾ ਅਤੇ ਰੱਖ ਦੇ ਵੱਡੇ ਹੋਣ ਤੱਕ ਉਨ੍ਹਾਂ ਦੀ ਦੇਖ-ਭਾਲ ਕਰਨਾ ਬਹੁਤ ਜਰੂਰੀ ਹੈ।ਕਮਿਸ਼ਨਰ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ `ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਗੋਲ ਬਾਗ, ਐਮ.ਆਰ.ਐਫ ਕੇਂਦਰ 40 ਖੂਈ ਪਾਰਕ ਅਤੇ ਐਮ.ਆਰ.ਐਫ ਕੇਂਦਰ ਨਰਾਇਣਗੜ੍ਹ ਛੇਹਰਟਾ ਵਿਖੇ ਵੀ ਪੌਦੇ ਲਗਾਏ।
ਇਸ ਮੌਕੇ ਨਗਰ ਨਿਗਮ ਦੇ ਐਸ.ਈ ਸੰਦੀਪ ਸਿੰਘ, ਐਲ.ਐਂਡ.ਟੀ ਦੇ ਪ੍ਰੋਜੈਕਟ ਡਾਇਰੈਕਟਰ ਸੰਜੇ ਸਿੰਘ, ਵਣ ਰੇਂਜ਼ ਅਫ਼ਸਰ ਸੁਖਮਿੰਦਰ ਸਿੰਘ ਚੌਹਾਨ, ਅਸ਼ਵਨੀ ਕੁਮਾਰ, ਕ੍ਰਿਸ਼ਨਾ ਲੋਕੇਸ਼, ਡਾ: ਮੋਨਿਕਾ, ਸਮ੍ਰਿਤੀ ਸ਼ਰਮਾ ਆਦਿ ਵੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …