Monday, July 8, 2024

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ 31 ਜੁਲਾਈ ਤੱਕ – ਜਿਲ੍ਹਾ ਬਾਲ ਸੁਰੱਖਿਆ ਅਫ਼ਸਰ

ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵਲੋਂ ਜਾਰੀ ਪੱਤਰ ਵਿੱਚ ਦਰਜ਼ ਦਿਸ਼ਾ ਨਿਰਦੇਸ਼ਾਂ ਦੀ ਪਲਣਾ ਕਰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਨਵਨੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਜਾਂ ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਣ ਉਪਲੱਬਧੀਆਂ ਹਾਸਲ ਕੀਤੀਆਂ ਹੋਣ ਜਾਂ ਉਹ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਮਾਣਮੱਤੀਆਂ ਮੱਲਾਂ ਮਾਰੀਆਂ ਹੋਣ।ਉਨ੍ਹਾਂ ਦੱਸਿਆ ਕਿ ਸਿਰਫ ਭਾਰਤ ਦੇ ਨਾਗਰਿਕ ਬੱਚਿਆਂ ਨੂੰ ਮਿਲਣ ਵਾਲੇ ਰਾਸ਼ਟਰੀ ਪੱਧਰ ਦੇ ਇਸ ਪੁਰਸਕਾਰ ਲਈ ਉਮਰ ਹੱਦ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ <https://awards.gov.in/>‘ਤੇ ਆਪਣਾ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਵੈਬਸਾਈਟ `ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ 2024 ਤੱਕ ਹੈ।ਉਨ੍ਹਾਂ ਦੱਸਿਆ ਕਿ ਐਵਾਰਡ ਵਿੱਚ ਇੱਕ ਤਮਗਾ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵਲੋਂ ਦਿੱਤਾ ਜਾਂਦਾ ਹੈ।ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਜਿਲ੍ਹੇ ਦੇ ਹੋਣਹਾਰ ਬੱਚਿਆਂ ਦਾ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਛਾਣ ਮਿਲ ਸਕੇ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਦੇ ਫੋਨ ਨੰਬਰ 01672232100 ਜਾਂ 92566-16132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …