Friday, July 19, 2024

ਜੀ.ਐਨ.ਡੀ.ਯੂ ਵੱਲੋਂ 6 ਜੂਨ ਨੂੰ ਹੋਣ ਵਾਲੀਆਂ ਸਾਲਾਨਾ ਤੇ ਸਮੈਸਟਰ ਥਿਊਰੀ ਪ੍ਰੀਖਿਆਵਾਂ ਮੁਲਤਵੀ, ਨਵੀਂ ਮਿਤੀ 15 ਜੂਨ

ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ (ਥਿਊਰੀ) ਦੀਆਂ ਡੇਟ ਸ਼ੀਟਾਂ ਵਿਚੋਂ ਮਿਤੀ 6 ਜੂਨ 2024 (ਵੀਰਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਡਾ. ਸ਼ਾਲਿਨੀ ਬਹਿਲ ਨੇ ਦੱਸਿਆ ਕਿ 6 ਜੂਨ ਦੀਆਂ ਮੁਲਤਵੀ ਕੀਤੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਹੁਣ ਮਿਤੀ 15 ਜੂਨ 2024 (ਸ਼ਨਿਚਰਵਾਰ) ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ।ਉਨ੍ਹਾਂ ਦੱਸਿਆ ਕਿ ਇਹ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ gndu.ac.in-Examination-datesheet-Notification `ਤੇ ਵੀ ਉਪਲੱਬਧ ਹੋਵੇਗੀ। ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵੀ ਰਹਿਣਗੇ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …