Monday, April 28, 2025

ਔਜਲਾ ਨੇ ਸ਼੍ਰੀ ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੀਜੀ ਵਾਰ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।ਕੱਲ੍ਹ ਜਿੱਤ ਦੇ ਐਲਾਨ ਤੋਂ ਬਾਅਦ ਦੇਰ ਸ਼ਾਮ ਗੁਰਜੀਤ ਸਿੰਘ ਔਜਲਾ ਸ੍ਰੀ ਦਰਬਾਰ ਸਾਹਿਬ ਗੁਰੂ ਮਹਾਰਾਜ ਦਾ ਸ਼ੁਕਰਾਨਾਂ ਕਰਨ ਲਈ ਗਏ।ਅੱਜ ਸਵੇਰੇ ਉਨ੍ਹਾਂ ਨੇ ਸ਼੍ਰੀ ਦੁਰਗਿਆਨਾ ਮੰਦਿਰ ਅਤੇ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ।
ਗੁਰਜੀਤ ਸਿੰਘ ਔਜਲਾ ਨੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਉਪਰੰਤ ਆਪਣੇ ਦਫ਼ਤਰ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ।ਦਫ਼ਤਰ ਵਿੱਚ ਸਵੇਰ ਤੋਂ ਹੀ ਵਧਾਈ ਦੇਣ ਵਾਲਿਆਂ ਦਾ ਸਿਲਸਿਲਾ ਜਾਰੀ ਹੈ।ਉਨਾਂ ਹਾਜ਼ਰ ਲੋਕਾਂ ਨੂੰ ਯਕੀਨ ਦਿਵਾਇਆ ਕਿ ਉਹ ਹਮੇਸ਼ਾਂ ਉਨਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਭਵਿੱਖ ਵਿੱਚ ਪੂਰੀ ਤਨਦੇਹੀ ਨਾਲ ਅੰਮ੍ਰਿਤਸਰ ਦਾ ਵਿਕਾਸ ਕਰਨਗੇ।ਸਾਬਕਾ ਵਿਧਾਇਕ ਸੁਨੀਲ ਦੱਤੀ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ, ਸਰਪੰਚ ਸੁਖਰਾਜ ਸਿੰਘ ਰੰਧਾਵਾ ਅਤੇ ਹੋਰ ਕਾਂਗਰਸੀ ਆਗੂ ਉਨ੍ਹਾਂ ਨਾਲ ਮੌਜ਼ੂਦ ਰਹੇ।

Check Also

ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ

ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …