ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ‘ਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿੱਚ ਕੀਤਾ ਗਿਆ ਜ਼ੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ।ਉਨ੍ਹਾਂ ਕਿਹਾ ਕਿ ਜੂਨ ‘84 ਦੇ ਸ਼ਹੀਦ ਕੌਮ ਦਾ ਸਰਮਾਇਆ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਭਾਰਤੀ ਸੰਸਦ ਵਿੱਚ ਕਿਸੇ ਵੀ ਸਰਕਾਰ ਨੇ ਘੱਲੂਘਾਰੇ ਦੀ ਮੁਆਫ਼ੀ ਨਹੀਂ ਮੰਗੀ।ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖਾਂ ਦਾ ਯੋਗਦਾਨ ਇਤਿਹਾਸ ਦਾ ਹਿੱਸਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜੂਨ 1984 ਦੇ ਹਮਲੇ ਅਤੇ ਸਿੱਖ ਨਸਲਕੁਸ਼ੀ ਲਈ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਕੌਮ ਅੰਦਰ ਰੋਸ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …