Thursday, July 4, 2024

ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਪ੍ਰੋਗਰਾਮ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਇੰਚਾਰਜ਼ ਡਾ: ਗੁਰਜੀਤ ਕੌਰ ਦੀ ਅਗਵਾਈ ‘ਚ ਕਰਵਾਇਆ ਗਿਆ।
ਪ੍ਰਿੰਸੀਪਲ ਡਾ. ਕੁਮਾਰ ਨੇ ਕਿਹਾ ਕਿ ਮੌਜ਼ੂਦਾ ਸਮੇਂ ਜੋ ਵੀ ਵਾਤਾਵਰਣ ’ਚ ਬਦਲਾਅ ਆ ਰਹੇ ਹਨ, ਉਸ ਨਾਲ ਸਾਨੂੰ ਗਰਮੀ ਦੇ ਕਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਹੈ ਕਿ ਰੁੱਖਾਂ ਦੀ ਸੰਭਾਲ ਕਰੀਏ ਅਤੇ ਇਹਨਾਂ ਦੀ ਸੰਭਾਲ ਵੀ ਕਰੀਏ।ਵਿਦਿਆਰਥੀਆਂ ਦੁਆਰਾ ਵਾਤਾਵਰਣ ਦੀ ਸੰਭਾਲ ਸਬੰਧੀ ਵੀਡੀਉ ਪੋਸਟਰ ਵੀ ਬਣਾਏ ਗਏ।ਵਿਦਿਆਰਥੀਆਂ ਦੁਆਰਾ ਬਣਾਏ ਗਏ ਸੀਡ ਬੰਬ ਵਿਦਿਆਰਥੀਆਂ ’ਚ ਵੰਡੇ ਗਏ ਤਾਂ ਕਿ ਜਿਥੇ ਵੀ ਖਾਲੀ ਜਗ੍ਹਾ ਮਿਲੇ, ਉਥੇ ਰੁੱਖ ਉਗਾਏ ਜਾ ਸਕਣ।ਪ੍ਰਿੰਸੀਪਲ ਡਾ. ਕੁਮਾਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਕੈਂਪਸ ਵਿਖੇ ਪੌਦੇ ਵੀ ਲਗਾਏ ਗਏ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …