ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਨੈਸ਼ਨਲ ਕਾਲਜ ਆਫ਼ ਨਰਸਿੰਗ ਵਲੋਂ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੇ ਸਹਿਯੋਗ ਨਾਲ ਵਾਤਾਵਰਨ ਸੁਰੱਖਿਆ
ਸਬੰਧੀ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਪੀ.ਜੀ.ਆਈ ਸੈਟੇਲਾਈਟ ਸੈਂਟਰ ਇੰਚਾਰਜ ਡਾ: ਸ਼ਰੂਤੀ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਸ਼ਰੂਤੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਕਿਹਾ।ਪ੍ਰੋਗਰਾਮ ਦੇ ਪ੍ਰਬੰਧਕ ਸ਼ਿਵ ਆਰੀਆ ਨੇ ਨਰਸਿੰਗ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਰੁੱਖ ਲਗਾਉਣ ਦਾ ਸੱਦਾ ਦਿੱਤਾ।ਸਮਾਗਮ ਵਿੱਚ ਹਾਜ਼ਰ ਸਹਾਰਾ ਫਾਊਂਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੇਖੀ ਨੇ ਵਾਤਾਵਰਨ ਸਬੰਧੀ ਗੁਰੂ ਸਾਹਿਬਾਨ ਵਲੋਂ ਦਿੱਤੀਆਂ ਸਿੱਖਿਆਵਾਂ ਦਾ ਜ਼ਿਕਰ ਕੀਤਾ।ਵਿਦਿਆਰਥੀਆਂ ਨੇ ਮਹਿਮਾਨਾਂ ਅਤੇ ਅਧਿਆਪਕਾਂ ਨਾਲ ਮਿਲ ਕੇ ਬੂਟੇ ਲਗਾਏ ਅਤੇ ਛਬੀਲ ਵੀ ਲਗਾਈ ਗਈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media