Thursday, July 4, 2024

ਬੰਦ ਦੇ ਸੱਦੇ ਨੂੰ ਅੰਮਿਤਸਰ ਵਿੱਚ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਦਲ ਖਾਲਸਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਜੂਨ 1984 ਦੇ ਘੱਲੂਘਾਰੇ ਦੇ ਰੋਸ ਵਜੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਕੱਲ ਭਰਵਾਂ ਹੁੰਗਾਰਾ ਮਿਲਿਆ।ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਮੁਕੰਮਲ ਬੰਦ ਰਿਹਾ।ਬੰਦ ਦੇ ਚੱਲਦਿਆਂ ਸ਼ਹਿਰ ਦਾ ਪ੍ਰਮੁੱਖ ਵਪਾਰਕ ਕੇਂਦਰ ਹਾਲ ਬਜ਼ਾਰ ਅਤੇ ਹੋਰ ਥੋਕ ਤੇ ਪ੍ਰਚੂਨ ਮਾਰਕੀਟਾਂ ਪੂਰੀ ਤਰ੍ਹਾਂ ਬੰਦ ਰਹੀਆਂ।ਬੱਸਾਂ ਤੇ ਹੋਰ ਵਾਹਣ ਚੱਲੇ, ਪਰ ਘੱਟ ਆਵਾਜਾਈ ਦੇ ਕਾਰਣ ਬਜ਼ਾਰ ਵੀ ਸੁੰਨਸਾਨ ਦਿਖੇ।ਜਿਆਦਾਤਰ ਬੈਂਕ ਆਮ ਵਾਂਗ ਖੁੱਲੇ ਅਤੇ ਕਈ ਥਾਵਾਂ ‘ਤੇ ਅੱਧੇ ਸ਼ਟਰ ਸੁੱਟ ਕੇ ਕੰਮ ਹੋਇਆ।ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤਿਆਂ ‘ਤੇ ਨਾਕੇਬੰਦੀ ਤੋਂ ਇਲਾਵਾ ਸ਼ਹਿਰ ਦੇ ਪ੍ਰਮੁੱਖ ਚੌਕਾਂ ‘ਚ ਪੁਲਿਸ ਤੋਂ ਇਲਾਵਾ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਗਏ ਸਨ।ਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਸਾਸ਼ਨ ਵਲੋਂ ਸ਼ਹਿਰ ਵਿੱਚ ਸੁਰੱਖਿਆ ਕਰਮਚਾਰੀ ਵਾਹਣਾਂ ‘ਤੇ ਗਸ਼ਤ ਕਰਦੇ ਰਹੇ। ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਬਿੱਟੂ ਨੇ ਬੰਦ ਦੌਰਾਨ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …