ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਅਤੇ ਖ਼ਾਲਸਾ ਕਾਲਜ
ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਈ ਗਈ ਪੀ.ਜੀ ਡਿਪਲੋਮਾ ਇਨ ਫ਼ੈਸ਼ਨ ਡਿਜ਼ਾਈਨਿੰਗ ਸਮੈਸਟਰ-ਪਹਿਲਾ ਦੀ ਪ੍ਰੀਖਿਆ ’ਚ ਵਿਦਿਆਰਥਣਾਂ ਪੂਨਮ ਅਤੇ ਨੇਹਾ ਨੇ ਕ੍ਰਮਵਾਰ 8.56 ਤੇ 8.11 ਐਸ.ਜੀ.ਪੀ.ਏ ਨਾਲ ਪਹਿਲਾਂ ਅਤੇ ਦੂਜਾ ਸਥਾਨ ਜ਼ਿਲ੍ਹੇ ’ਚ ਪ੍ਰਾਪਤ ਕੀਤਾ ਹੈ।ਜਦਕਿ ਲਾਅ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪਹਿਲਾਂ ਦੀ ਪ੍ਰੀਖਿਆ ’ਚ ਵਿਦਿਆਰਥਣ ਤਨਵੀ ਚੋਪੜਾ ਨੇ ਕੁੱਲ 600 ਅੰਕਾਂ ’ਚੋਂ 392 ਨੰਬਰਾਂ ਪ੍ਰਾਪਤ ਕਰਕੇ ਯੂਨੀਵਰਸਿਟੀ ’ਚ ਤੀਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰ. ਨਾਨਕ ਸਿੰਘ ਅਤੇ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਭਵਿੱਖ ’ਚ ਉਚਾਈਆਂ ਨੂੰ ਛੂਹਣ ਦੀ ਕਾਮਨਾ ਕਰਦਿਆਂ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਲਾਅ ਕਾਲਜ ਵਿਖੇ ਡਾ. ਗੁਨੀਸ਼ਾ ਸਲੂਜਾ, ਡਾ. ਮੋਹਿਤ ਸੈਣੀ, ਡਾ. ਪੂਰਨਿਮਾ ਖੰਨਾ, ਪ੍ਰੋ: ਉਤਕਰਸ਼ ਸੇਠ, ਪ੍ਰੋ: ਰਿਚਾ ਜੋਸ਼ੀ, ਪ੍ਰੋ: ਤਨਵੀਰ ਕੌਰ ਬੱਲ ਆਦਿ ਸਟਾਫ਼ ਹਾਜ਼ਰ ਸੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media