ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਤਜਿੰਦਰ ਸਿੰਘ ਸੰਧੂ ਡਿਪਟੀ ਡਾਇਰੈਕਟਰ ਬਾਗਬਾਨੀ ਵਲੋਂ ਜਿਲਾ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਬਾਗਬਾਨੀ ਵਜੋਂ ਅਹੁੱਦਾ ਸੰਭਾਲ ਲਿਆ ਗਿਆ ਹੈ।ਸਮੂਹ ਬਾਗਬਾਨੀ ਵਿਭਾਗ ਸਟਾਫ ਅੰਮ੍ਰਿਤਸਰ ਅਤੇ ਮੌਜ਼ੂਦਾ ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਸੁਖਦੀਪ ਸਿੰਘ ਹੁੰਦਲ ਨੇ ਉਹਨਾਂ ਨੂੰ ‘ਜੀ ਆਇਆਂ’ ਕਿਹਾ ਅਤੇ ਅਹੁੱਦਾ ਸੰਭਾਲਣ ਤੇ ਵਧਾਈ ਦਿੱਤੀ।ਜਿਲੇ ਦੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਬਲਜਿੰਦਰ ਸਿੰਘ ਭੁੱਲਰ ਅਤੇ ਰਮਨ ਕੁਮਾਰ ਖੇਤੀਬਾੜੀ ਅਫਸਰ ਨੇ ਵੀ ਤਜਿੰਦਰ ਸਿੰਘ ਸੰਧੂ ਦਾ ਸਵਾਗਤ ਕੀਤਾ।ਇਸ ਮੌਕੇ ਬਾਗਬਾਨੀ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਪਰਗਟ ਸਿੰਘ, ਹਰਭਜਨ ਸਿੰਘ ਭੁੱਲਰ ਅਤੇ ਜਤਿੰਦਰ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ ਅਫਸਰ ਸੁਖਪਾਲ ਸਿੰਘ, ਹਰਵਿੰਦਰ ਸਿੰਘ, ਕਿਰਨਬੀਰ ਕੌਰ, ਹਰਪ੍ਰੀਤ ਕੌਰ, ਸਾਰੇ ਬਾਗਬਾਨੀ ਵਿਕਾਸ ਅਫਸਰ ਅਤੇ ਕਵਲਜੀਤ ਸਿੰਘ ਫੀਲਡ ਕੰਸਲਟੈਂਟ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …