ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਡੀ.ਏ.ਵੀ ਇਟਰਨੈਸ਼ਨਲ ਸਕੂਲ ਵਿਖੇ ਵਾਤਾਵਰਣ ਦਿਵਸ ਸਬੰਧੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ
ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਸਕੂਲ ਦੇ 900 ਵਿਦਿਆਰਥੀਆਂ ਵਲੋਂ ਵਾਤਾਵਰਣ ਵਿੱਚ ਵਧਦੇ ਪ੍ਰਦੂਸ਼ਣ ਕੀ ਰੋਕਥਾਮ ਲਈ ਪੌਦੇ ਲਗਾਏ ਗਏ ਅਤੇ ਲੋਕਾਂ ਨੂੰ ਇਸ ਬਾਬਤ ਜਾਗਰੂਕ ਕਰਨ ਲਈ ਰੈਲੀ ਵੀ ਕੱਢੀ ਗਈ।ਡਾ. ਅੰਜ਼ਨਾ ਗੁਪਤਾ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਪੂਰੀ ਦੁਨੀਆ ਵਾਤਾਵਰਣ ਦੀ ਸਮੱਸਿਆ ਨਾਲ ਜੂਝ ਰਹੀ ਹੈ।ਉਨਾਂ ਕਿਹਾ ਕਿ ਵਧਦੀ ਜਨਸੰਖਿਆ ਦੀਆਂ ਲੋੜਾਂ ਪੂਰੀਆਂ ਕਰਨ ਲਈ ਰੁੱਖਾਂ ਦੀ ਕਟਾਈ ਅਤੇ ਉਦਯੋਗਿਕ ਵਿਕਾਸ ਦੇ ਮਾੜੇ ਪ੍ਰਭਾਵ ਸਾਨੂੰ ਸਾਰਿਆਂ ਨੂੰ ਭੁਗਤਣੇ ਪੈ ਰਹੇ ਹਨ।
ਡਾ. ਅੰਜ਼ਨਾ ਗੁਪਤਾ ਨੇ ਕਿਹਾ ਕਿ ਓਜ਼ੋਨ ਪਰਤ ਦਾ ਘਟਨਾ, ਗਲੇਸ਼ੀਅਰਾਂ ਦਾ ਪਿਘਲਣਾ, ਜਿਆਦਾ ਗਰਮੀ ਅਤੇ ਨਾਸਹਿਣਯੋਗ ਸਰਦੀ, ਮੌਸਮ ‘ਚ ਅਨਿਯਮਿਤਤਾ, ਰੋਗਾਂ ਵਿੱਚ ਵਾਧਾ ਆਦਿ ਸਭ ਵਧਦੇ ਪ੍ਰਦੂਸ਼ਣ ਦੇ ਮਾੜੇ ਪ੍ਰਭਾਵ ਹਨ।ਅਗਰ ਇਹਨਾਂ ਨੂੰ ਰੋਕਿਆ ਨਾ ਗਿਆ ਤਾਂ ਧਰਤੀ ‘ਤੇ ਮਨੁੱਖੀ ਹੋਂਦ ਖਤਰੇ ‘ਚ ਪੈ ਜਾਵੇਗੀ।ਉਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਰੁੱਖ ਲਾਉਣ ਅਤੇ ਉਨਾਂ ਦੀ ਸੰਭਾਲ ਕਰਨ ਦੀ ਪ੍ਰੇਰਣਾ ਕੀਤੀ।ਵਿਦਿਆਰਥੀਆਂ ਵਲੋਂ ਵਾਤਾਵਰਣ ਸਬੰਧੀ ਪੋਸਟਰ ਵੀ ਬਣਾਏ ਗਏ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media