Friday, July 4, 2025
Breaking News

ਗੁਰਦੁਆਰਾ ਅਟਾਰੀ ਸਾਹਿਬ ਦਾ ਸਲਾਨਾ ਜੋੜ ਮੇਲਾ 19 ਨੂੰ

PPN0301201513

ਅੰਮ੍ਰਿਤਸਰ, 3 ਜਨਵਰੀ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੌਹ ਪ੍ਰਾਪਤ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਸਲਾਨਾ ਜੋੜ ਮੇਲਾ 19 ਜਨਵਰੀ ਨੂੰ ਮਨਾਇਆ ਜਾਵੇਗਾ। ਇਸ ਮੇਲੇ ਵਿਚਾਰ ਵਟਾਂਦਰਾ ਕਰਨ ਲਈ ਲੋਕਲ ਗੁਰਦੁਆਰਾ ਕਮੇਟੀ ਅਟਾਰੀ ਸਾਹਿਬ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ, ਜਿਸ ਵਿੱਚ ਕਮੇਟੀ ਦੇ ਅਹੁਦੇਦਾਰਾਂ ਤੇ ਪਿੰਡ ਵਾਸੀ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਨੇ ਦੱਸਿਆ ਕਿ 17 ਜਨਵਰੀ ਨੂੰ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 19 ਜਨਵਰੀ ਨੂੰ ਪੈਣਗੇ ਅਤੇ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਜਾਣਗੇ। ਜਿਸ ਦੌਰਾਨ ਰਾਗੀ, ਢਾਡੀ ਤੇ ਕਵੀਸ਼ਰ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਤੋਂ ਇਲਾਵਾ ਕਈ ਹੋਰ ਧਾਰਮਿਕ ਤੇ ਰਾਜਨੀਤਕ ਸ਼ਖਸ਼ੀਅਤਾਂ ਹਾਜ਼ਰੀ ਭਰਨਗੀਆਂ।ਉਨਾਂ ਦੱਸਿਆ ਕਿ ਸ਼ਾਮ ਨੂੰ ਕਬੱਡੀ ਦੇ ਮੈਚ ਕਰਵਾਏ ਜਾਣਗੇ, ਜਿਸ ਵਿੱਚ ਉਘੀਆਂ ਕਬੱਡੀ ਟੀਮਾਂ ਮੈਚ ਖੇਡਵਗੀਆਂ। ਅੱਜ ਦੀ ਇਸ ਮੀਟਿੰਗ ਵਿੱਚ ਮਹਾਂਬੀਰ ਸਿੰਘ ਸੁਲਤਾਨਵਿੰਡ, ਦੀਦਾਰ ਸਿੰਘ ਦੋਬੁਰਜੀ, ਨੰਬਰਦਾਰ ਹਰਬੰਸ ਸਿੰਘ ਮਾਹਲ, ਜਸਬੀਰ ਸਿੰਘ ਮਾਹਲ, ਨੰਬਰਦਾਰ ਇੰਦਰਜੀਤ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਜਰਨੈਲ ਸਿੰਘ ਭੁੱਲਰ, ਮੈਨੇਜਰ ਤਰਸੇਮ ਸਿੰਘ ਵੱਲ੍ਹਾ, ਮੈਨੇਜਰ ਜੋਬਨਜੀਤ ਸਿੰਘ, ਹਰਬੰਸ ਸਿੰਘ ਮਾਹਲ, ਅਮਰਜੀਤ ਸਿੰਘ ਸੋਹਲ, ਮੁਖਤਿਆਰ ਸਿੰਘ ਖਾਲਸਾ, ਬਲਜੀਤ ਸਿੰਘ ਬੱਬੂ, ਜਗੀਰ ਸਿੰਘ, ਜੋਗਿੰਦਰ ਸਿੰਘ ਨਾਹਰ, ਅਵਤਾਰ ਸਿੰਘ ਤਾਰੀ, ਅਮਰਜੀਤ ਸਿੰਘ ਭੋਲੇਕੇ, ਬਾਬਾ ਰਸਾਲ ਸਿੰਘ, ਬਾਬਾ ਬਲਵਿੰਦਰ ਸਿੰਘ, ਜਗੀਰ ਸਿੰਘ ਸਾਬਕਾ ਕੌਂਸਲਰ ਆਦਿ ਹਾਜ਼ਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply