ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜ਼ੀ ਵਾਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਕੇ.ਸੀ ਵੇਣੂ ਗੋਪਾਲ ਨੂੰ ਮਿਲਣ ਦਿੱਲੀ ਪਹੁੰਚੇ।ਉਨਾਂ ਨੇ ਪਾਰਟੀ ਦੇ ਦੋਨਾਂ ਸੀਨੀਅਰ ਆਗੂਆਂ ਦੀ ਰਿਹਾਇਸ਼ `ਤੇ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।ਔਜਲਾ ਨੇ ਕਾਂਗਰਸ ਪਾਰਟੀ ਵਲੋਂ ਉਹਨਾਂ ਉਪਰ ਦਿਖਾਏ ਭਰੋਸੇ ਲਈ ਪਾਰਟੀ ਦਾ ਧੰਨਵਾਦ ਕੀਤਾ ਅਤੇ ਸੀਨੀਅਰ ਪਾਰਟੀ ਆਗੂਆਂ ਨੂੰ ਲੋਕ ਸਭਾ ਚੋਣਾਂ ਵਿੱਚ ਜਿੱਤ ਦੀ ਵਧਾਈ ਵੀ ਦਿੱਤੀ।ਮੀਡੀਆ ਨੂੰ ਭੇਜੇ ਬਿਆਨ ਵਿੱਚ ਉਨਾਂ ਕਿਹਾ ਕਿ ਦੇਸ਼ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਕਾਂਗਰਸ ਦੀ ਚਰਚਾ ਹੋਈ ਹੈ ਅਤੇ ਪਾਰਟੀ ਵਲੋਂ ਸੰਵਿਧਾਨ ਬਚਾਉਣ ਲਈ ਵਿੱਢੀ ਗਈ ਮੁਹਿੰਮ ਦੇ ਸਫ਼ਲ ਨਤੀਜ਼ੇ ਸਾਹਮਣੇ ਆਏ ਹਨ।ਉਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਜੋ ਪ੍ਰਾਜੈਕਟ ਪੂਰੇ ਨਹੀਂ ਹੋ ਸਕੇ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।ਔਜਲਾ ਨੇ ਕਿਹਾ ਕਿ ਕਾਂਗਰਸ ਹਮੇਸ਼ਾਂ ਹੀ ਲੋਕਾਂ ਦੇ ਨਾਲ ਚੱਲਦੀ ਰਹੀ ਹੈ ਅਤੇ ਭਵਿੱਖ `ਚ ਵੀ ਚੱਲੇਗੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਨਵੇਂ ਸਾਲ 2025 ਮੌਕੇ ’ਤੇ ਵੈਦਿਕ ਹਵਨ ਯੱਗ ਦਾ ਆਯੋਜਨ
ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ) – ਬੀ.ਕੇ ਡੀ.ਏ.ਵੀ ਕਾਲਜ ਦੀ ਆਰਿਆ ਯੁਵਤੀ ਸਭਾ ਵਲੋਂ ਕਾਲਜ …