Wednesday, July 2, 2025
Breaking News

ਵਿਧਾਇਕਾ ਭਰਾਜ ਨੇ ਮੀਤ ਹੇਅਰ ਦੀ ਇਤਿਹਾਸਿਕ ਜਿੱਤ ਦੀ ਖੁਸ਼ੀ ‘ਚ ਬੂਟੇ ਵੰਡੇ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਾਸਲ ਹੋਈ ਵੱਡੀ ਜਿੱਤ ‘ਤੇ ਸੰਗਰੂਰ ਹਲਕੇ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਨਾਨਕਿਆਣਾ ਚੌਕ ਵਿੱਚ ਬੂਟੇ ਵੰਡ ਕੇ ਵਿਲੱਖਣ ਢੰਗ ਨਾਲ ਖੁਸ਼ੀ ਮਨਾਈ ਗਈ।ਵਿਧਾਇਕਾ ਭਰਾਜ ਨੇ ਕਿਹਾ ਕਿ ਅਕਸਰ ਲੋਕ ਵਧਾਈ ਦੇ ਮੌਕਿਆਂ ‘ਤੇ ਲੱਡੂ ਜਾਂ ਮਿਠਾਈ ਵੰਡ ਕੇ ਖੁਸ਼ੀ ਦਾ ਇਜ਼ਹਾਰ ਕਰਦੇ ਹਨ।ਪਰ ਵਿਸ਼ਵ ਵਾਤਾਵਰਨ ਦਿਵਸ ਮਨਾਉਂਦਿਆਂ ਸੈੈਂਕੜੇ ਲੋਕਾਂ ਨੂੰ ਵੱਖ-ਵੱਖ ਕਿਸਮਾਂ ਦੇ ਬੂਟਿਆਂ ਦੀ ਵੰਡ ਕੀਤੀ ਗਈ ਤਾਂ ਜੋ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਦਰਜ਼ ਕੀਤੀ ਗਈ ਇਤਿਹਾਸਕ ਜਿੱਤ ਨੂੰ ਇੱਕ ਅਹਿਮ ਸੁਨੇਹੇ ਵਜੋਂ ਘਰ-ਘਰ ਤੱਕ ਪਹੁੰਚਾਇਆ ਜਾ ਸਕੇ।ਉਨਾਂ ਇਸ ਕਾਰਜ਼ ਲਈ ਸਹਿਯੋਗ ਦੇਣ ‘ਤੇ ਆੜ੍ਹਤੀ ਆਗੂ ਸੁਖਵਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ।

 

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …