ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜ਼ ਹੋਰ ਤੇਜ਼ੀ ਨਾਲ ਕਰੇਗੀ ਅਤੇ ਵਿਕਾਸ ਦੇ ਕਾਰਜ਼ ਲਗਾਤਾਰ ਜਾਰੀ ਰਹਿਣਗੇ।
ੀੲਹ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ ਵਿੱਚ ਪਾਰਟੀ ਦੇ ਸਮੂਹ ਅਹੁੱਦੇਦਾਰਾਂ, ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਕਮੀਆਂ ਦੀ ਤਲਾਸ਼ ਕੀਤੀ ਜਾਵੇਗੀ ਅਤੇ ਜੋ ਕੁੱਝ ਵੀ ਕਮੀਆਂ ਪੇਸ਼ੀਆਂ ਰਹਿ ਗਈਆਂ ਹਨ, ਉਹਨਾਂ ਨੂੰ ਦੂਰ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਕੰਮਾਂ ਵਿੱਚ ਕਿਸੇ ਪ੍ਰਕਾਰ ਦੀ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।ਕੈਬਨਟ ਮੰਤਰੀ ਨੇ ਹਲਕੇ ਦੇ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਦੀਆਂ ਮਸ਼ਕਿਲਾਂ ਨੂੰ ਹੱਲ ਕਰਨ ਲਈ ਜੁੜ ਜਾਣ ਅਤੇ ਦਿਨ ਰਾਤ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਕੰਮ ਕਰਨ ਇਸ ਕੰਮ ਲਈ ਸਰਕਾਰ ਤੁਹਾਡੇ ਨਾਲ ਹੈ।
ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਕਿਹਾ ਕਿ ਵਰਕਰ ਹੀ ਸਾਡੀ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਵਰਕਰਾਂ ਨੂੰ ਕਿਸੇ ਵੀ ਕੰਮ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ਼ ਜ਼ੰਗੀ ਪੱਧਰ ‘ਤੇ ਕੀਤੇ ਰਹਿਣਗੇ।ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਦੇਖ-ਰੇਖ ਹੇਠ ਵਿਕਾਸ ਕਾਰਜ਼ ਕਰਵਾਉਣ ਅਤੇ ਜੇਕਰ ਕਿਤੇ ਕੋਈ ਕਮੀ ਰਹਿ ਜਾਂਦੀ ਹੈ ਤਾਂ ਉਹ ਉਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।
ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਮੋਦੀ ਸਰਕਾਰ ਤੇ ਤੰਜ਼ ਕੱਸਦਿਆਂ ਕਿਹਾ ਕਿ ਹੁਣ ਦੇਸ਼ ਵਿੱਚ ਤਾਨਾਸ਼ਾਹੀ ਦਾ ਅਸਲੀ ਅੰਤ ਹੋਇਆ ਹੈ ਅਤੇ ਇੱਕ ਮਜ਼ਬੂਤ ਵਿਰੋਧੀ ਦਲ ਆਇਆ ਹੈ, ਜੋ ਸਰਕਾਰ ਦੀਆਂ ਗਲਤ ਨੀਤੀਆਂ ਦਾ ਜਵਾਬ ਦੇਵੇਗਾ।ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਨੂੰ ਪੰਜਾਬ ਵਿੱਚੋਂ ਕੋਈ ਵੀ ਸੀਟ ਨਾ ਦੇ ਕੇ ਇਹਨਾਂ ਦਾ ਪੰਜਾਬੀ ਵਿਰੋਧੀ ਚਿਹਰਾ ਨੰਗਾ ਕੀਤਾ ਹੈ ਅਤੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਭਾਜਪਾ ਸਰਕਾਰ ਦੇਸ਼ ਨੂੰ ਧਰਮ ਦੇ ਨਾਂ ਤੇ ਵੰਡਣਾ ਚਾਹੁੰਦੀ ਹੈ।
ਕੈਬਨਟ ਮੰਤਰੀ ਹਰਭਜਨ ਸਿੰਘ ਨੇ ਆਪਣੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਨਾਲ ਜੋੜਨਾ ਸ਼ੁਰੂ ਕਰ ਦੇਣ ਅਤੇ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਰਹੇਗੀ। ਇਸ ਮੌਕੇ ਲੋਕ ਸਭਾ ਖਡੂਰ ਸਾਹਿਬ ਇੰਚਾਰਜ਼ ਬਲਜੀਤ ਸਿੰਘ ਖਹਿਰਾ, ਜਿਲ੍ਹਾ ਪ੍ਰਧਾਨ ਦਿਹਾਤੀ ਬਲਵਿੰਦਰ ਸਿੰਘ ਢਿੱਲੋਂ, ਸਮੂਹ ਵਰਕਰ, ਅਹੁਦੇਦਾਰ, ਚੇਅਰਮੈਨ, ਬਲਾਕ ਪ੍ਰਧਾਨ ਅਤੇ ਕੌਂਸਲਰ ਆਦਿ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …