ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੀ ਨਾਮਵਰ ਸੰਸਥਾ ਡੈਮੋਕਰੈਟਿਕ ਹਿਊਮਨ ਪਾਵਰ ਆਰਗਨਾਈਜੇਸ਼ਨ ਜੋ ਕਿ ਆਪਣੇ ਲਗਾਤਾਰ ਸਮਾਜ ਸੇਵਾ ਦੇ ਕਾਰਜ਼ਾਂ ਕਾਰਨ ਜਾਣੀ ਜਾਂਦੀ ਹੈ, ਵਲੋਂ ਅੱਜ ਉਹਨਾਂ ਵਲੋਂ ਸੰਗਰੂਰ ਸ਼ਹਿਰ ਤੋਂ ਪੰਛੀ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਤਹਿਤ ਸੰਗਰੂਰ ਟੀਮ ਵਲੋਂ ਸ਼਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਹੋਰ ਸਾਂਝੀਆਂ ਥਾਵਾਂ ਉਪਰ ਵਰਕਰਾਂ ਦੇ ਸਹਿਯੋਗ ਨਾਲ ਵੱਡੀ ਗਿਣਤੀ ‘ਚ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਬਰਤਨ ਰੱਖੇ ਗਏ।ਆਰਗਨਾਈਜੇਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ ਅਤੇ ਜਿਲ੍ਹਾ ਪ੍ਰਧਾਨ ਪਿਆਰੇ ਲਾਲ ਨੇ ਦੱਸਿਆ ਕਿ ਜਿਸ ਤਰ੍ਹਾਂ ਦੀ ਅਜਕਲ ਮਾਰੂ ਗਰਮੀ ਪੈ ਰਹੀ ਹੈ, ਉਸ ਨਾਲ ਜਿਥੇ ਇਨਸਾਨਾਂ ਦਾ ਬੁਰਾ ਹਾਲ ਹੋ ਰਿਹਾ ਹੈ, ਉਥੇ ਹੀ ਬੇਜ਼਼ੁਬਾਨ ਪੰਛੀਆਂ ਅਤੇ ਜਾਨਵਰਾਂ ਦਾ ਪਾਣੀ ਤੋਂ ਬਿਨਾਂ ਬਹੁਤ ਬੁਰਾ ਹਾਲ ਹੈ।ਆਰਗਨਾਈਜੇਸ਼ਨ ਵਲੋਂ ਵੱਡੀ ਗਿਣਤੀ ‘ਚ ਵਰਕਰਾਂ ਦੇ ਸਹਿਯੋਗ ਨਾਲ ਸ਼ਹਿਰ ਤੋਂ ਪਾਣੀ ਪੀਣ ਵਾਲੇ ਪਾਣੀ ਦੇ ਬਰਤਨ ਰੱਖ ਕੇ ਪੰਛੀ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਪੰਜਾਬ ਦੇ ਹੋਰ ਜਿਲ੍ਹਿਆਂ ਤੇ ਪਿੰਡਾਂ ਵਿੱਚ ਚਲਾਈ ਜਾਵੇਗੀ।ਉਹਨਾਂ ਇਹ ਵੀ ਦੱਸਿਆ ਕੀ ਹਰ ਸਾਲ ਦੀ ਤਰ੍ਹਾਂ ਵਾਤਾਵਰਣ ਨੂੰ ਬਚਾਉਣ ਲਈ ਵੀ ਅਗਲੇ ਮਹੀਨੇ ਤੋਂ ਵੱਡੀ ਗਿਣਤੀ ‘ਚ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਜਾਏਗਾ।ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਬੇਜ਼ੁਬਾਨ ਪੰਛੀਆਂ ਨੂੰ ਬਚਾਉਣ ਲਈ ਉਹ ਵੀ ਆਪਣੀਆਂ ਛੱਤਾਂ ਉੱਪਰ ਤੇ ਪਾਰਕਾਂ ਵਿੱਚ ਪਾਣੀ ਦੇ ਬਰਤਨ ਜਰੂਰ ਰੱਖਣ।
ਇਸ ਮੌਕੇ ਵਿਕਰਾਂਤ ਕੁਮਾਰ, ਨਿਖਿਲ ਚੋਪੜਾ, ਸੁਭਾਸ਼ ਕੁਮਾਰ, ਜਸਵਿੰਦਰ ਸਿੰਘ ਅਤੇ ਹੋਰ ਵੀ ਵੱਡੀ ਗਿਣਤੀ ‘ਚ ਮੈਂਬਰ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …