ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਲੋਕ ਸਭਾ ਚੋਣਾਂ ਚੋਂ ਵੱਡੀ ਜਿੱਤ ਪ੍ਰਾਪਤ ਕਰਨ
ਉਪਰੰਤ ਕੇਂਦਰ ‘ਚ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ‘ਤੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਮੋਦੀ ਦੁਆਰਾ ਦੇਸ਼ ਵਾਸੀਆਂ ਦੇ ਉਜਵਲ ਭਵਿਖ ਲਈ ਜੋ ਵਿਕਸਿਤ ਭਾਰਤ ਦਾ ਸੁਪਨਾ ਵੇਖਿਆ ਗਿਆ ਹੈ, ਉਸ ਨੁੰ ਪੂਰਾ ਕਰਨ ਲਈ ਮੋਦੀ ਭਾਰਤ ਦੇ ਹਿੱਤ ਅਤੇ ਵਿਕਾਸ ਲਈ ਹਮੇਸ਼ਾਂ ਹੀ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਚੋਣਾਂ ਨੇ ਵਿੱਚ ਵਿਰੋਧੀ ਪਾਰਟੀਆਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਵੱਡੀ ਜਿੱਤ ਦੇ ਨਾਲ ਐਨ.ਡੀ.ਏ ਦੀ ਸਰਕਾਰ ਮੁੜ ਤੋਂ ਸਥਾਪਿਤ ਕੀਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media