Wednesday, June 26, 2024

ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਵਲੋਂ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸੱਚ, ਅਣਖ, ਅਤੇ ਧਰਮ ਦਾ ਉਪਦੇਸ਼ ਦੇਣ ਵਾਲੇ ਗਿਆਨ ਮੂਰਤ ਪੰਜਵੇਂ ਪਾਤਸ਼ਾਹ ਜੀ ਦੇ ਪਾਵਨ ਸ਼ਹੀਦੀ ਪੁਰਬ ਦੀ ਸ਼ੁਰੂਆਤ ਸੀ੍ਰ ਸਹਿਜ਼ ਪਾਠ ਦੇ ਭੋਗ ਨਾਲ ਹੋਈ।ਉਪਰੰਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਦੇ ਬੀਬੀ ਪ੍ਰਭਜੋਤ ਕੌਰ ਦੇ ਕੀਰਤਨੀ ਜਥੇ ਅਤੇ ਸੈਂਟਰਲ ਖ਼ਾਲਸਾ ਯਤੀਮਖਾਨਾ ਦੇ ਕੀਰਤਨੀ ਜਥੇ ਵੱਲੋਂ ਰੱਬੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਦੇ ਮਨੋਰਥ ਅਨੁਸਾਰ ਜੀਵਨ ਦੀਆਂ ਸੇਧਾਂ ਨਿਰਧਾਰਤ ਕਰਨ ਦੀ ਪ੍ਰੇਰਣਾ ਦਿੱਤੀ।ਐਡੀ. ਆਨਰੇਰੀ ਸਕੱਤਰ ਅਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਸਿੱਖ ਇਤਿਹਾਸ ਸ਼ਹਾਦਤਾਂ ਭਰਿਆ ਹੈ।ਧਰਮ ਪ੍ਰਚਾਰ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸੱਚੇ ਸੁੱਚੇ ਜੀਵਨ ਅਤੇ ਉਹਨਾਂ ਦੀ ਲਾਸਾਨੀ ਸ਼ਹਾਦਤ ਬਾਰੇ ਚਾਨਣਾ ਪਾਇਆ।
ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ ਅਤੇ ਸਾਰਾ ਦਿਨ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਲੰਗਰ ਸਮੇਂ ਚੀਫ਼ ਖਾਲਸਾ ਦੀਵਾਨ ਮੈਂਬਰ ਅਵਤਾਰ ਸਿੰਘ ਘੁੱਲਾ ਅਤੇ ਹੋਰਨਾਂ ਵੱਲੋਂ ਜੂਠੇ ਪੱਤਲਾਂ ਦੀ ਸੇਵਾ ਕੀਤੀ ਗਈ।
ਇਸ ਮੌਕੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਜੁਆਇੰਟ ਸਕੱਤਰ ਇੰਜੀ. ਜਸਪਾਲ ਸਿੰਘ, ਹਰਮਨਜੀਤ ਸਿੰਘ, ਤਰਲੋਚਨ ਸਿੰਘ, ਦੀਵਾਨ ਮੈਂਬਰ਼ ਗੁਰਪ੍ਰੀਤ ਸਿੰਘ ਸੇਠੀ, ਮੋਹਨਜੀਤ ਸਿੰਘ ਭੱਲਾ, ਸਰਜੋਤ ਸਿੰਘ ਸਾਹਨੀ,.ਅਮਰਦੀਪ ਸਿੰਘ ਰਾਜੇਵਾਲ, ਭੂਪਿੰਦਰ ਸਿੰਘ ਸੇਠੀ, ਏ.ਪੀ.ਐਸ ਮਾਨ, ਜਤਿੰਦਰਬੀਰ ਸਿੰਘ, ਗੁਰਭੇਜ ਸਿੰਘ, ਇਕਬਾਲ ਸਿੰਘ ਸੈਰੀ, ਹਰਪ੍ਰੀਤ ਸਿੰਘ, ਜਗਜੀਤ ਸਿੰਘ ਵਾਲੀਆ, ਡਾ. ਜਸਵਿੰਦਰ ਕੌਰ ਮਾਹਲ, ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਕੰਵਲਪ੍ਰੀਤ ਕੌਰ, ਡਾਇਰੈਕਟਰ ਏ.ਪੀ.ਐਸ ਚਾਵਲਾ ਸਮੇਤ ਦਫ਼ਤਰ ਦੀਵਾਨ ਅਤੇ ਅਦਾਰਿਆਂ ਦਾ ਸਟਾਫ ਅਤੇ ਹੋਰ ਪ੍ਰਿੰਸੀਪਲ ਮੌਜੂਦ ਸਨ।

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …