Wednesday, June 26, 2024

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸੰਗਰੂਰ, 10 ਜੂਨ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਸੰਤ ਅਤਰ ਸਿੰਘ ਜੀ ਪਿੰਡ ਸ਼ੇਰੋਂ ਵਿਖ਼ੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ।ਉਪਰੰਤ ਭਾਈ ਰੇਸ਼ਮ ਸਿੰਘ ਜੀ ਦੇ ਜੱਥੇ ਵਲੋਂ ਆਈਆਂ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਸਮੇਂ ਗੁਰਦੁਆਰਾ ਕਮੇਟੀ ਪ੍ਰਧਾਨ ਜਥੇਦਾਰ ਜਗਜੀਤ ਸਿੰਘ, ਮੀਤ ਜਥੇਦਾਰ ਸਿਕੰਦਰ ਸਿੰਘ, ਸਕੱਤਰ ਮੁਲਖਰਾਜ, ਬਸੰਤ ਸਿੰਘ ਢੀਂਡਸਾ, ਰੂਪ ਸਿੰਘ, ਜਰਨੈਲ ਸਿੰਘ, ਸਤਨਾਮ ਸਿੰਘ ਪੱਕਾ, ਬੁੱਧੂ ਸਿੰਘ, ਦਰਸ਼ਨ ਸਿੰਘ, ਭੂਰਾ ਸਿੰਘ, ਭਾਈ ਜਗਸੀਰ ਸਿੰਘ ਅਤਲਾ, ਭਾਈ ਗੁਰਪ੍ਰਤਾਪ ਸਿੰਘ ਅਤੇ ਸਰਪੰਚ ਪਰਗਟ ਸਿੰਘ, ਸਤਿਗੁਰ ਸਿੰਘ, ਕਰਮਜੀਤ ਸਿੰਘ, ਮੁਖਤਿਆਰ ਸਿੰਘ, ਨਾਨਕ ਸਿੰਘ, ਸਵਾਮੀ ਚੰਦਰ ਮੁਨੀ, ਅਮਰਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …