Wednesday, June 26, 2024

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਵੱਲੋਂ ਛਬੀਲ ਲਗਾਈ ਗਈ

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਛਬੀਲ ਲਗਾਈ ਗਈ।ਐਜ਼ੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਅਤੇ ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਨੇ ਮਿੱਠੇ ਜਲ, ਮੈਂਗੋ ਛੇਕ, ਜਲ ਜ਼ੀਰਾ ਆਦਿ ਵੱਖ-ਵੱਖ ਤਰ੍ਹਾਂ ਦੀ ਛਬੀਲ ਤੋਂ ਇਲਾਵਾ ਕੜਾਹ ਤੇ ਭੰਗੂਰ ਦਾ ਪ੍ਰਸ਼ਾਦ ਰਾਹਗੀਰਾਂ ਤੇ ਆਮ ਲੋਕਾਂ ਨੂੰ ਵਰਤਾਇਆ।
ਛਬੀਲ ’ਚ ਸੇਵਾ ਕਰਨ ਉਪਰੰਤ ਡਾ. ਮਨਦੀਪ ਕੌਰ ਅਤੇ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਪਹਿਲੇ ਲਾਸਾਨੀ ਸ਼ਹੀਦ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਅਦੁੱਤੀ ਸ਼ਹਾਦਤ ਮਹਾਨ ਆਦਰਸ਼ ਲਈ ਦਿੱਤੀ ਗਈ ਸੀ।ਛਬੀਲ ਦੌਰਾਨ ਵਿਦਿਆਰਥੀਆਂ ਵੱਲੋਂ ਆਲੇ-ਦੁਆਲੇ ਦੀ ਸਾਂਭ-ਸੰਭਾਲ ਦੇ ਮੰਤਵ ਤਹਿਤ ਸਫ਼ਾਈ ਦਾ ਪ੍ਰਬੰਧ ਕੀਤਾ ਗਿਆ ਅਤੇ ਵਿਦਿਅਕ ਅਦਾਰਿਆਂ ਦੇ ਸਟਾਫ਼ ਨੇ ਛਬੀਲ ਦੌਰਾਨ ਸੇਵਾ ਵੀ ਕੀਤੀ।

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …