Tuesday, July 2, 2024

8 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਪਿੰਡ ਫਤਿਹਗੜ੍ਹ ਛੰਨਾਂ ਦੇ ਗੁਰਦੁਆਰਾ ਸਾਹਿਬ ਵਿਖੇ ਐਜੂਕੇਟ ਪੰਜਾਬ ਪ੍ਰੋਜੈਕਟ ਅਤੇ ਗੁਰੁੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ 8 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ, ਜਿਸ ਵਿੱਚ 50 ਦੇ ਕਰੀਬ ਬੱਚਿਆਂ ਨੇ ਭਾਗ ਲਿਆ।ਇਸ ਸਮੇਂ ਸੰਸਥਾ ਦੇ ਯੂਥ ਕੌਸ਼ਲਰ ਭਾਈ ਰਾਜਵੀਰ ਸਿੰਘ ਅਤੇ ਰਣਜੀਤ ਕੌਰ ਨੇ ਬੱਚਿਆਂ ਨੂੰ ਗੁਰਮਤਿ ਮਰਿਆਦਾ, ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸਹੀਦੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਹੀਦੀ ਦਿਹਾੜੇ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ।ਸੰਸਥਾ ਵਲੋਂ ਕੈਂਪ ਦੀ ਸਮਾਪਤੀ ਕਰਦੇ ਹੋਏ ਬੱਚਿਆਂ ਨੂੰ ਮੈਡਲ ਸਰਟੀਫਿਕੇਟ ਅਤੇ ਕਾਪੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਦਰਸ਼ਨ ਸਿੰਘ, ਹਰਦੀਪ ਸਿੰਘ, ਪੁਸ਼ਵਿੰਦਰ ਸਿੰਘ, ਸਤਗੁਰ ਸਿੰਘ, ਜਸਪ੍ਰੀਤ ਸਿੰਘ, ਜਸਨਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …