ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ‘ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ-2009’ ਤਹਿਤ ਜਾਰੀ
ਨੋਟੀਫਿਕੇਸ਼ਨ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਬਲਜਿੰਦਰ ਸਿੰਘ ਭੁੱਲਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ ਮਿਤੀ 15 ਜੂਨ 2024 ਤੋਂ ਨਿਸ਼ਚਿਤ ਕੀਤੀ ਗਈ ਹੈ, ਜਦੋਂ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੀ ਤਾਰ ਤੋਂ ਪਾਰਲੇ ਇਲਾਕਿਆਂ ਵਿੱਚ ਕਿਸਾਨ ਝੋਨੇ ਦੀ ਲੁਆਈ ਮਿਤੀ 11 ਜੂਨ 2024 ਤੋਂ ਸ਼ੁਰੂ ਕਰ ਸਕਦੇ ਹਨ।ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ।ਇਸ ਲਈ ਜਿੰਨਾਂ ਕਿਸਾਨਾਂ ਨੇ ਪਰਮਲ ਕਿਸਮਾਂ ਦੀ ਲੁਆਈ ਕਰਨੀ ਹੈ, ਉਹ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪਰਮਲ ਕਿਸਮਾਂ ਨੂੰ ਹੀ ਤਰਜ਼ੀਹ ਦੇਣ ਅਤੇ ਕੁਦਰਤ ਦੀ ਵਡਮੁੱਲੀ ਦਾਤ ਪਾਣੀ ਨੂੰ ਬਣਾਉਣ ਵਾਸਤੇ ਝੋਨੇ ਦੀ ਲੁਆਈ ਸਰਕਾਰ ਵਲੋਂ ਨਿਰਧਾਰਿਤ ਮਿਤੀਆਂ ਤੋਂ ਪਹਿਲਾਂ ਨਾ ਕੀਤੀ ਜਾਵੇ।ਜੇਕਰ ਕਿਸੇ ਵਿਅਕਤੀ ਵਲੋਂ ਨਿਰਧਾਰਿਤ ਮਿਤੀਆਂ ਤੋਂ ਪਹਿਲਾਂ ਝੋਨੇ ਦੀ ਲੁਆਈ ਕੀਤੀ ਗਈ ਤਾਂ ਉਹਨਾਂ ਖਿਲਾਫ ‘ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ-2009’ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਦੇ ਹੋਏ ਅਗੇਤਾ ਲੱਗਾ ਝੋਨਾ ਨਸ਼ਟ ਕਰ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਬਿਨਾਂ ਕਿਸੇ ਜਰੂਰਤ ਦੇ ਖੇਤਾਂ ਵਿੱਚ ਖੁੱਲਾ ਪਾਣੀ ਨਾ ਛੱਡਿਆ ਜਾਵੇ ਅਤੇ ਪਾਣੀ ਦੀ ਵਰਤੋਂ ਕੇਵਲ ਲੋੜ ਅਨੁਸਾਰ ਹੀ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁੱਰਖਿਅਤ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਕੇਵਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਝੋਨੇ/ਬਾਸਮਤੀ ਦੀਆਂ ਪੰਜਾਬ ਵਿੱਚ ਕਾਸ਼ਤ ਲਈ ਸਿਫਾਰਿਸ਼ ਕੀਤੀਆਂ ਗਈਆਂ ਕਿਸਮਾਂ ਦੀ ਬਿਜ਼ਾਈ ਹੀ ਕੀਤੀ ਜਾਵੇ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media