ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2024 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ
ਦੇਣ ਲਈ 14 ਜੂਨ ਦਿਨ ਸ਼ੁਕਰਵਾਰ ਨੂੰ ਮਹਾਰਾਜਾ ਫਾਰਮ ਵੇਰਕਾ ਮਜੀਠਾ ਬਾਈਪਾਸ ਅੰਮ੍ਰਿਤਸਰ ਵਿਖੇ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਇਸ ਸਮਾਰੋਹ ਦੀ ਪ੍ਰਧਾਨਗੀ ਕਰਨਗੇ।ਡਾ. ਭੁੱਲਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵਲੋਂ ਨਵੀਨਤਮ ਅਤੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।ਉਨਾਂ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:00 ਵਜੇ ਤੱਕ ਚੱਲੇਗਾ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media