Thursday, July 18, 2024

ਸ਼ਹੀਦੀ ਦਿਹਾੜੇ ਮੌਕੇ ਦੰਦਾਂ ਦਾ ਫਰੀ ਚੈਕਅੱਪ ਕੈਂਪ ਲਗਾਇਆ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਸੰਤ ਪੁਰਾ ਵਿਖੇ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਹਤ ਤੰਦਰੁਸਤੀ ਦੇ ਉਪਰਾਲਿਆਂ ਦੀ ਲੜੀ ਅਧੀਨ ਅਨੀਕੇਤ ਸਿਹਤ ਭਲਾਈ ਸੰਸਥਾ ਵਲੋਂ ਦੰਦਾਂ ਦਾ ਫਰੀ ਚੈਕਅੱਪ ਕੈਂਪ ਲਗਾਇਆ ਗਿਆ।ਓ.ਪੀ ਅਰੋੜਾ ਸਕੱਤਰ ਅਤੇ ਰਾਜ ਕੁਮਾਰ ਅਰੋੜਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਲਗਾਏ ਇਸ ਕੈਂਪ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੀ ਪ੍ਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਕੀਤਾ।ਲਖਵੀਰ ਸਿੰਘ ਲੱਖਾ, ਹਰਬੰਸ ਸਿੰਘ ਕੁਮਾਰ, ਮੋਹਨ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਸਰਬਜੀਤ ਸਿੰਘ ਰੇਖੀ, ਮਹਿੰਦਰ ਪਾਲ, ਜਤਿੰਦਰ ਪਾਲ ਸਿੰਘ ਹੈਪੀ, ਰਾਮ ਲਾਲ ਪਾਂਧੀ ਆਦਿ ਸ਼ਖ਼ਸੀਅਤਾਂ ਹਾਜ਼਼ਰ ਸਨ। ਰੀਜ਼ਾਂ ਦਾ ਚੈਕਅੱਪ ਦੰਤ ਕੇਅਰ ਹਸਪਤਾਲ ਦੇ ਡਾ. ਅਭਿਨਵ ਗਰਗ ਅਤੇ ਡਾ. ਪ੍ਰਾਚੀ ਗੁਪਤਾ ਅਤੇ ਮੈਡੀਕਲ ਸਟਾਫ ਨੇ ਕੀਤਾ।ਓ.ਪੀ ਅਰੋੜਾ ਨੇ ਦੱਸਿਆ ਕਿ 100 ਤੋਂ ਵੱਧ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਅਤੇ ਭਲਾਈ ਸੰਸਥਾ ਵਲੋਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ।ਇਸੇ ਤਰ੍ਹਾਂ ਸੰਜੀਵਨੀ ਨੇਚਰ ਕਿਉਰ ਹਸਪਤਾਲ ਵਲੋਂ ਡਾ. ਜਸਕਰਨ ਸਿੰਘ ਖੁਰਮੀ ਦੀ ਅਗਵਾਈ ਵਿੱਚ ਐਕਿਊਪ੍ਰੈਸ਼ਰ ਵਿਧੀ ਰਾਹੀਂ ਲੋੜਵੰਦ ਮਰੀਜ਼ਾਂ ਦਾ ਇਲਾਜ਼ ਕੀਤਾ ਗਿਆ।
ਨਰਿੰਦਰ ਪਾਲ ਸਿੰਘ ਸਾਹਨੀ ਦੇ ਸਟੇਜ ਸੰਚਾਲਨ ਅਧੀਨ ਹਰਬੰਸ ਸਿੰਘ ਕੁਮਾਰ ਜਨਰਲ ਸਕੱਤਰ ਗੁਰਦੁਆਰਾ ਸਾਹਿਬ ਨੇ ਭਲਾਈ ਸੰਸਥਾ ਵਲੋਂ ਕੀਤੀ ਸੇਵਾ ਦੀ ਸ਼ਲਾਘਾ ਕੀਤੀ ਗਈ।ਗੁਰਦੁਆਰਾ ਸਾਹਿਬ ਦੀ ਪ੍ਬੰਧਕ ਕਮੇਟੀ ਵਲੋਂ ਡਾਕਟਰ ਸਾਹਿਬਾਨ ਅਤੇ ਸਟਾਫ ਅਤੇ ਓ.ਪੀ ਅਰੋੜਾ ਨੂੰ ਗੁਰਮੀਤ ਸਿੰਘ ਪ੍ਰਧਾਨ, ਜਤਿੰਦਰ ਪਾਲ ਸਿੰਘ ਹੈਪੀ, ਮੋਹਨ ਸਿੰਘ, ਲਖਵੀਰ ਸਿੰਘ ਲੱਖਾ, ਹਰਵਿੰਦਰ ਸਿੰਘ ਬਿੱਟੂ, ਹਰਜੀਤ ਸਿੰਘ ਪਾਹਵਾ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਮੀਤ ਸਿੰਘ ਖਜ਼ਾਨਚੀ ਆਦਿ ਨੇ ਸਨਮਾਨਿਤ ਕੀਤਾ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …