Tuesday, July 2, 2024

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਹੋਮਿਓਪੈਥਿਕ ਚੈਕਅੱਪ ਕੈਂਪ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸਤਰੀ ਸਤਿਸੰਗ ਸਭਾ ਵਲੋਂ ਪਿੱਛਲੇ 40 ਦਿਨਾਂ ਤੋਂ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸ੍ਰੀ ਸਹਿਜ਼ ਪਾਠ ਦੇ ਭੋਗ ਪਾਏ ਗਏ।ਉੱਚ ਕੋਟੀ ਦੇ ਵਿਦਵਾਨ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਬਡਬਰ ਵਾਲਿਆਂ ਵਲੋਂ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਉਨ੍ਹਾਂ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ।ਗੁਰਦੁਆਰਾ ਭਗਤ ਨਾਮਦੇਵ ਜੀ ਪ੍ਰਬੰਧਕ ਕਮੇਟੀ ਵਲੋਂ ਪਿੱਛਲੇ ਲੰਬੇ ਸਮੇਂ ਤੋਂ ਚਲਾਈ ਜਾ ਰਹੀ ਭਗਤ ਨਾਮਦੇਵ ਚੈਰੀਟੇਬਲ ਹੋਮਿਓਪੈਥਿਕ ਡਿਸਪੈਂਸਰੀ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਹੋਮਿਓਪੈਥਿਕ ਕੈਂਪ ਵੀ ਲਗਾਇਆ ਗਿਆ।ਜਿਸ ਕੈਂਪ ਦੌਰਾਨ ਡਾਕਟਰ ਅਮਰਿੰਦਰ ਕੌਰ ਸੰਗਰੂਰ, ਡਾਕਟਰ ਕਰਨੈਲ ਸਿੰਘ ਧਨੌਲਾ ਅਤੇ ਡਾਕਟਰ ਗੁਰਜੀਤ ਸਿੰਘ ਭਵਾਨੀਗੜ੍ਹ ਦੁਆਰਾ 112 ਮਰੀਜ਼ਾਂ ਦਾ ਚੈਕਅੱਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਾਕਟਰਾਂ ਦੀ ਟੀਮ ਅਤੇ ਹੋਰ ਮੋਹਤਬਰ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਇਕਾਈ ਪ੍ਰਧਾਨ ਸੁਖਦੇਵ ਸਿੰਘ ਰਤਨ, ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ, ਦੇਸ ਰਾਜ ਸਿੰਘ ਰੱਖਰਾਓ, ਮੀਤ ਪ੍ਰਧਾਨ ਹਰਬੰਸ ਸਿੰਘ ਗਰਚਾ, ਕੈਪਟਨ ਅਮਰਜੀਤ ਸਿੰਘ ਬੱਟੂ, ਮਾਸਟਰ ਰਜਿੰਦਰ ਸਿੰਘ ਤੱਗੜ, ਜਸਵਿੰਦਰ ਸਿੰਘ ਖਿੱਲਰੀਆਂ, ਰੁਪਿੰਦਰ ਸਿੰਘ ਤੱਗੜ, ਰਣਜੀਤ ਸਿੰਘ ਸਰਾਓ ਚੰਗਾਲ, ਮਲਕੀਤ ਸਿੰਘ ਸਾਗੂ, ਡਾਕਟਰ ਇਕਬਾਲ ਸਿੰਘ ਸਕਰੌਦੀ, ਕੁਲਵੰਤ ਸਿੰਘ ਗਰਚਾ, ਬਾਬਾ ਕੁਲਵੰਤ ਸਿੰਘ ਬੁਰਜ਼, ਬੀਬੀ ਸੁਰਿੰਦਰ ਕੌਰ ਭਿੰਡਰ, ਬੀਬੀ ਪ੍ਰੀਤਮ ਕੌਰ ਗਰਚਾ, ਬੀਬੀ ਚਰਨਜੀਤ ਕੌਰ, ਬੀਬੀ ਬਲਜੀਤ ਕੌਰ, ਬੀਬੀ ਕੁਲਦੀਪ ਕੌਰ ਭੱਠਲ ਅਤੇ ਹੋਰ ਕਮੇਟੀ ਮੈਂਬਰ ਮੌਜ਼ੂਦ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …