ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ ਤੇ ਸੜ੍ਹਕ ਸੁਰੱਖਿਆ ਏ.ਐਸ ਰਾਏ ਵਲੋਂ ਜ਼ਿਲ੍ਹਾ ਸੰਗਰੂਰ ਦੀ ਟਰੈਫਿਕ ਪੁਲਿਸ ਨੂੰ ਆਵਾਜਾਈ ਪ੍ਰਬੰਧਨ ਵਿੱਚ ਮਿਆਰੀ ਸੁਧਾਰਾਂ ਲਈ ਸਨਮਾਨਿਤ ਕੀਤਾ ਗਿਆ ਹੈ।ਏ.ਡੀ.ਜੀ.ਪੀ ਟਰੈਫਿਕ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਹਿਲ, ਐਸ.ਪੀ ਟਰੈਫਿਕ ਨਵਰੀਤ ਸਿੰਘ ਵਿਰਕ ਤੇ ਡੀ.ਐਸ.ਪੀ ਗੁਰਦੇਵ ਸਿੰਘ ਧਾਲੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਵਾਜਾਈ ਪ੍ਰਬੰਧਨ ਵਿੱਚ ਨਿਰੰਤਰ ਸੁਧਾਰਾਂ ਦੇ ਚੱਲਦਿਆਂ ਜਿਥੇ ਸੜਕ ਦੁਰਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੀ ਹੈ, ਉਥੇ ਹੀ ਨਾਗਰਿਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਲਈ ਵੀ ਸੈਮੀਨਾਰਾਂ ਆਦਿ ਦੇ ਆਯੋਜਨ ਨਾਲ ਪ੍ਰੇਰਿਆ ਗਿਆ ਹੈ, ਜੋ ਕਿ ਸ਼ਲਾਘਾਯੋਗ ਹੈ।ਵਧੀਕ ਡਾਇਰੈਕਟਰ ਜਨਰਲ ਪੁਲਿਸ ਏ.ਐਸ ਰਾਏ ਨੇ ਟਰੈਫਿਕ ਇੰਚਾਰਜ ਐਸ.ਆਈ ਪਵਨ ਕੁਮਾਰ, ਏ.ਐਸ.ਆਈ ਬਲਵਿੰਦਰ ਸਿੰਘ, ਹੈਡ ਕਾਂਸਟੇਬਲ ਬੇਅੰਤ ਸਿੰਘ, ਪੀ.ਐਚ.ਸੀ ਮਨਜੀਤ ਸਿੰਘ ਨੂੰ ਦਰਜ਼ਾ ਪਹਿਲਾ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਵੀ ਲੋਕ ਪੱਖੀ ਉਪਰਾਲਿਆਂ ਲਈ ਪ੍ਰੇਰਿਤ ਕੀਤਾ।
ਏ.ਡੀ.ਜੀ.ਪੀ ਨੇ ਦੱਸਿਆ ਕਿ ਜ਼ਿਲ੍ਰਾ ਸੰਗਰੂਰ ਵਿਖੇ ਚੱਲ ਰਹੇ ਈ-ਰਿਕਸ਼ਾ ਤੇ ਆਟੋ ਰਿਕਸ਼ਾ ਨਾਲ ਕਰਾਇਮ ਹੋਣ ਦੀਆਂ ਸੰਭਾਵਨਾਵਾਂ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਜ਼ਿਲ੍ਹਾ ਸੰਗਰੂਰ ਟਰੈਫਿਕ ਪੁਲਿਸ ਨੇ ਇੱਕ ਵਧੀਆ ਉਪਰਾਲਾ ਕੀਤਾ ਹੈ।ਜਿਸ ਤਹਿਤ ਹਰੇਕ ਈ-ਰਿਕਸ਼ਾ ਤੇ ਆਟੋ ਰਿਕਸ਼ਾ ਮਾਲਕ ਦਾ ਨਾਮ, ਡਰਾਈਵਰ ਦਾ ਨਾਮ, ਪਤਾ, ਫੋਟੋ ਲੈ ਕੇ ਇੱਕ ਰਜਿਸਟਰ ਵਿੱਚ ਰਿਕਾਰਡ ਮੇਨਟੇਨ ਕੀਤਾ ਗਿਆ ਹੈ।ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਕੁੱਲ ਚੱਲ ਰਹੇ ਈ-ਰਿਕਸ਼ਾ ਤੇ ਆਟੋ ਰਿਕਸ਼ਾ ਦੀ ਗਿਣਤੀ ਦਾ ਲੜੀ ਨੰਬਰ ਸਬੰਧਤ ਵਾਹਨ ਦੇ ਅੱਗੇ ਤੇ ਪਿੱਛੇ ਲਿਖਵਾਉਣ ਦੇ ਨਾਲ ਨਾਲ ਮਾਲਕ ਤੇ ਡਰਾਈਵਰ ਦਾ ਮੋਬਾਇਲ ਨੰਬਰ ਵੀ ਲਿਖਵਾਇਆ ਗਿਆ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਵਾਪਰਨ ’ਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਮ ਲੋਕਾਂ ਤੇ ਵਿਦਿਅਕ ਅਦਾਰਿਆਂ ਵਿੱਚ ਟਰੈਫਿਕ ਪੁਲਿਸ ਦੀਆਂ ਟੀਮਾਂ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਹਿੱਤ 150 ਦੇ ਕਰੀਬ ਸੈਮੀਨਾਰ ਲਗਵਾ ਚੁੱਕੀ ਹੈ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …