Saturday, December 21, 2024

ਸੰਭਾਵਿਤ ਹੜ੍ਹਾਂ ਨੂੰ ਧਿਆਨ ‘ਚ ਰੱਖਦਿਆਂ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਪਠਾਨਕੋਟ, 12 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਵਿੱਚ ਹੋਰਨਾਂ ਤੋਂ ਇਲਾਵਾ ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ, ਅਭਿਸ਼ੇਕ ਸ਼ਰਮਾ ਸਹਾਇਕ ਕਮਿਸ਼ਨਰ ਜਰਨਲ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਡਾ. ਆਦਿੱਤੀ ਸਲਾਰੀਆ ਸਿਵਲ ਸਰਜਨ ਪਠਾਨਕੋਟ, ਮਹੇਸ਼ ਕੁਮਾਰ ਐਕਸੀਅਨ ਵਾਟਰ ਸਪਲਾਈ ਐਂਡ ਸੈਨੀਟੇਸਨ ਪਠਾਨਕੋਟ, ਯੁੱਧਵੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਬੀ.ਐਸ.ਐਫ, ਸੈਨਾ, ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਆਦਿੱਤਿਆ ਉੱਪਲ ਡਿਪਟੀ ਨੇ ਕਿਹਾ ਕਿ ਜਿਵੈਂ ਕਿ ਆਉਣ ਵਾਲੇ ਦਿਨ੍ਹਾਂ ਵਿੱਚ ਬਾਰਿਸ਼ ਦਾ ਮੋਸਮ ਸ਼ਰੂ ਹੋ ਜਾਵੇਗਾ ਅਤੇ ਜਿਲ੍ਹਾ ਪਠਾਨਕੋਟ ਦੇ ਕੁੱਝ ਖੇਤਰ ਦਰਿਆਵਾਂ ਦੇ ਕਿਨਾਰੇ ‘ਤੇ ਸਥਿਤ ਹੋਣ ਕਰਕੇ ਇਨ੍ਹਾਂ ਪਿੰਡਾਂ ਅੰਦਰ ਸੰਭਾਵਿਤ ਹੜ੍ਹਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ।ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੀ ਸਥਿਤੀ ਲਈ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ।ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਅਧਿਕਾਰੀ ਸੂਚੇਤ ਰਹੇਗਾ ਤਾਂ ਜੋ ਲੋੜ ਪੈਣ ‘ਤੇ ਉਹ ਅਪਣੇ ਕਾਰਜ਼ ਨੂੰ ਪੂਰੀ ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਪੂਰਾ ਕਰ ਸਕੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਜਿਲ੍ਹੇ ਅੰਦਰ ਬੋਟਸ, ਇੰਜਣ, ਲਾਈਫ ਜੈਕਿਟ ਆਦਿ ਸਮਾਨ ਨੂੰ ਤਿਆਰ ਕਰਕੇ ਰੱਖਿਆ ਜਾਵੇ ਤਾਂ ਜੋ ਲੋੜ ਪੈਣ ‘ਤੇ ਜਰੂਰਤ ਨੂੰ ਪੂਰਾ ਕੀਤਾ ਜਾ ਸਕੇ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉੱਜ ਦਰਿਆ ਦੇ ਨਜ਼ਦੀਕ ਲੱਗਦੇ ਪਿੰਡਾਂ ਅਤੇ ਬਲਾਕ ਬਮਿਆਲ ਅਧੀਨ ਸੰਭਾਵਿਤ ਹੜ੍ਹਾਂ ਦੀ ਮਾਰ ਹੇਠ ਆਉਣ ਵਾਲੇ ਪਿੰਡਾਂ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਪਹਿਲਾਂ ਤੋਂ ਹੀ ਦਵਾਈਆਂ ਦਾ ਸਟਾਕ ਅਤੇ ਮੈਡੀਕਲ ਟੀਮਾਂ ਬਣਾ ਕੇ ਤਿਆਰ ਰੱਖੀਆਂ ਜਾਣ।
ਉਨ੍ਹਾਂ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਅੰਦਰ ਕੈਂਪ ਬਣਾਉਂਣ ਲਈ ਤਿਆਰੀਆਂ ਅਧੀਨ ਰਹਿੰਦੇ ਕੰਮ ਮੁਕੰਮਲ ਕਰ ਲਏ ਜਾਣ ਅਤੇ ਤਾਂ ਜੋ ਲੋੜ ਪੈਣ ਤੇ ਸਕੂਲਾਂ ਅੰਦਰ ਬਣਾਏ ਜਾਣ ਵਾਲੇ ਸੰਭਾਵਿਤ ਕੈਂਪਾਂ ਅੰਦਰ ਬਿਜਲੀ, ਪਾਣੀ, ਪਖਾਨਿਆਂ ਆਦਿ ਦੀ ਵਿਵਸਥਾ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਕੰਟਰੋਲ ਰੂਮ ਵੀ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਸੰਭਾਵਿਤ ਹੜ ਪ੍ਰਭਾਵਿਤ ਖੇਤਰਾਂ ਅੰਦਰ ਵੀ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ।ਉਨ੍ਹਾਂ ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਂ ਰਹਿੰਦਿਆਂ ਹੀ ਸਹਿਰ ਅੰਦਰ ਸਥਿਤ ਕੂਹਲਾਂ ਦੀ ਸਫਾਈ ਕਰਵਾ ਲਈ ਜਾਵੈ ਤਾਂ ਜੋ ਬਾਰਿਸ਼ ਦੇ ਦਿਨਾਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …