Monday, June 24, 2024

ਮਾਨਸੂਨ ਦੇ ਮੱਦੇਨਜ਼ਰ ਸੀਵਰੇਜ/ਨਾਲਿਆਂ ਦੀ ਰੱਖੀ ਜਾਵੇ ਸਫਾਈ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਮਾਨਸੂਨ ਦੌਰਾਨ ਹੋਣ ਵਾਲੀਆਂ ਬਾਰਿਸ਼ਾਂ ਦੇ ਮੱਦੇਨਜ਼ਰ ਜਿਲ੍ਹਾ ਅੰਮ੍ਰਿਤਸਰ ਦੀਆਂ ਨਗਰ ਕੌਂਸਲਾਂ /ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਨਿਕਾਸ ਕੁਮਾਰ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ /ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸੀਵਰੇਜ /ਨਾਲਿਆਂ ਆਦਿ ਦੀ ਸਫ਼ਾਈ ਕਰਵਾ ਕੇ ਆਉਣ ਵਾਲੇ ਸਮੇਂ ਵਿੱਚ ਬਾਰਿਸ਼ਾਂ ਆਦਿ ਲਈ ਅਗਾਊਂ ਤਿਆਰੀ ਕੀਤੀ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਨਿਕਾਸ ਕੁਮਾਰ ਨੇ ਕਾਰਜ ਸਾਧਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸੇ ਵੀ ਸਥਾਨ ‘ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਪਾਣੀ ਇਕੱਠਾ ਹੋਣ ਦੇ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੁੰਦੀਆਂ ਹਨ।ਸਮੇਂ ਸਮੇਂ ਸਿਰ ਦਵਾਈ ਦੇ ਛਿੜਕਾਅ ਨੂੰ ਯਕੀਨੀ ਬਣਾਇਆ ਜਾਵੇ।ਉਨਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਨਗਰ ਕੌਂਸਲ ਜੰਡਿਆਲਾ ਗੁਰੂ ਅਤੇ ਨਗਰ ਪੰਚਾਇਤ ਅਜਨਾਲਾ ਵਿਖੇ ਰੈਮੀਡੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ।ਇਸ ਨਾਲ ਕੂੜੇ ਤੋਂ ਪੈਦਾ ਹੋਣ ਵਾਲੀ ਮੈਥੇਨ ਗੈਸ ਪੈਦਾ ਨਹੀਂ ਹੋਵੇਗੀ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਆਵੇਗੀ ਅਤੇ ਵਾਤਾਵਰਣ ਵਿੱਚ ਵੀ ਸੁਧਾਰ ਹੋਵੇਗਾ।

Check Also

‘ਅਧਿਆਪਕ ਦੀ ਤਿਆਰੀ’ ਵਿਸ਼ੇ ’ਤੇ ਆਨਲਾਈਨ ਲੈਕਚਰ ਕਰਵਾਇਆ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵੱਲੋਂ ਜੀ.ਐਚ.ਜੀ …