ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਚੌਥੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸ੍ਰੀ ਅਬਿਚਲ ਨਗਰ ਨਾਂਦੇੜ ਮਹਾਂਰਾਸਟਰ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਆਪਣੀ ਦੋ ਰੋਜ਼ਾ ਧਾਰਮਿਕ ਯਾਤਰਾ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਤੇ ਵਾਪਸੀ ਸਮੇਂ ਉਹ ਆਪਣੇ ਕਾਫਲੇ ਸਮੇਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਛਾਉਣੀ ਬੁੰਗਾ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਅਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਉਚੇਚੇ ਤੌਰ ‘ਤੇ ਪਧਾਰੇ।ਇੱਥੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੀਆਂ ਨਿਹੰਗ ਸਿੰਘ ਫੌਜਾਂ ਸਮੇਤ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਬਾਬਾ ਭਗਤ ਸਿੰਘ ਨੇ ਉਨ੍ਹਾਂ ਨੂੰ ‘ਜੀ ਆਇਆ’ ਕਿਹਾ ਅਤੇ ਸਿਰਪਾਓ ਤੇ ਦੋਸ਼ਾਲੇ ਨਾਲ ਸਨਮਾਨਿਤ ਕੀਤਾ।ਇਸ ਸਮੇਂ ਹਰਮੀਤ ਸਿੰਘ ਸਲੂਜਾ ਗੁਰੂ ਅੰਗਦ ਦੇਵ ਨਿਵਾਸ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨ ਸਿੰਘ, ਬਾਬਾ ਹਰਜੀਤ ਸਿੰਘ ਅਤੇ ਅਨੇਕਾਂ ਨਿਹੰਗ ਸਿੰਘ ਹਾਜ਼ਰ ਸਨ।
ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਬੁੰਗਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਤੁਰੰਤ ਹਵਾਈ ਅੱਡੇ ਨੂੰ ਰਵਾਨਾ ਹੋ ਗਏ।ਉਨ੍ਹਾਂ ਨਾਲ ਬਾਬਾ ਬਿਧੀਚੰਦ ਸਾਹਿਬ ਤਰਨਾ ਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਅਤੇ ਹੋਰ ਨਿਹੰਗ ਸਿੰਘ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …