ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਸਥਾਨਕ ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਸੁਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਜਿਲ੍ਹਾ ਟੀਕਾਕਰਣ ਅਫਸਰ ਡਾ. ਨੀਲਮ ਭਗਤ ਵਲੋਂ ਜੱਚਾ-ਵਧ ਰਹੀ ਸ਼ੂਗਰ ਦੀ ਬੀਮਾਰੀ ਸੰਬਧੀ ਇੱਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ ਵਲੋਂ ਕਿਹਾ ਕਿ ਸਾਨੂੰ ਸ਼ੂਗਰ ਦੀ ਬੀਮਾਰੀ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਸਮੇਂ-ਸਮੇਂ ਤੇ ਆਪਣੀ ਜਾਂਚ ਕਰਵਾਉਣੀਂ ਚਾਹੀਦੀ ਹੈ, ਕਿਉਕਿ ਸ਼ੂਗਰ ਦੀ ਬੀਮਾਰੀ ਨਾਲ ਹਾਈਰਿਸਕ ਕੇਸਾਂ ਵਿੱਚ ਬਹੁਤ ਵਾਧਾ ਹੋ ਰਿਹਾ ਹੈ ਅਤੇ ਗਰਭਵਤੀ ਮਾਵਾਂ ਵਿੱਚ ਮਾਤਰੀ ਮੌਤ ਦੇ ਕੇਸਾਂ ਦਾ ਵੱਡਾ ਕਾਰਣ ਵੀ ਸ਼ੂਗਰ ਅਤੇ ਹਾਈਪਰਟੇਨਸ਼ਨ ਦੀਆਂ ਬੀਮਾਰੀਆਂ ਬਣ ਰਹੀਆਂ ਹਨ।ਇਸ ਲਈ ਮੈਟਰਨਲ ਅਤੇ ਚਾਇਲਡ ਡੈਥ ਰੇਟ ਵਿੱਚ ਸੁਧਾਰ ਲਿਆਓਣ ਲਈ ਸਭ ਤੋਂ ਜਰੂਰੀ ਹੈ ਕਿ ਗਰਭਵਤੀ ਮਾਵਾਂ ਦੀ ਜਲਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਹਾਈਰਿਸਕ ਕੇਸਾਂ ਦੀ ਪਹਿਚਣ ਹੋ ਸਕੇ ਅਤੇ ਸਮੇਂ ਤੇ ਸਿਰ ਇਲਾਜ਼ ਕਰਵਾਇਆ ਜਾ ਸਕੇ।ਜੇਕਰ ਕਿਸੇ ਨੂੰ ਪਹਿਲਾਂ ਤੋਂ ਅਜਿਹੀ ਸਮੱਸਿਆ ਰਹੀ ਹੋਵੇ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਨਜ਼ਦੀਕ ਦੇ ਸਰਕਾਰੀ ਹੈਲਥ ਸੈਂਟਰ ‘ਤੇ ਜਾ ਕੇ ਆਪਣੀ ਜਾਂਚ ਅਤੇ ਇਲਾਜ ਕਰਵਾਓੁਣਾ ਚਾਹੀਦਾ ਹੈ।ਉਹਨਾਂ ਇਸ ਅਵਸਰ ‘ਤੇ ਬੜੇ ਹੀ ਵਿਸਥਾਰ ਨਾਲ ਸ਼ੂਗਰ ਤੋਂ ਬਚਾਓ ਅਤੇ ਸਾਵਧਾਨੀਆਂ ਸੰਬਧੀ ਟਰੇਨਿੰਗ ਦਿੱਤੀ ਗਈ।
ਇਸ ਮੌਕੇ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਕਮਲਦੀਪ ਭੱਲਾ, ਤ੍ਰਿਪਤਾ ਕੁਮਾਰੀ ਅਤੇ ਸਮੂਹ ਪੈਰਾ ਮੈਡੀਕਲ ਸਟਾਫ ਸਟਾਫ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …