ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 316 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 339 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 316 ਨੂੰ ਵੀਜ਼ੇ ਪ੍ਰਾਪਤ ਹੋਏ ਹਨ।ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 23 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …