Wednesday, June 26, 2024

ਖੇਤੀਬਾੜੀ ਵਿਭਾਗ ਵਲੋਂ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਦਾ ਆਯੋਜਨ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਸਾਉਣੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ ਵੇਰਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ।
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਵਲੋਂ ਇਸ ਕੈਂਪ ਦਾ ਉਦਘਾਟਨ ਕੀਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਸ਼੍ਰੀਮਤੀ ਜੋਤੀ ਬਾਲਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਨੇ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਅਤੇ ਕਿਸਾਨਾਂ ਨੂੰ ‘ਜੀ ਆਇਆਂ’ ਆਖਿਆ।ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ 1.80 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜ਼ਾਈ ਹੋਣ ਦਾ ਅਨੁਮਾਨ ਹੈ, ਜਿਸ ਵਿਚੋਂ 1.45 ਲੱਖ ਹਕਟੇਅਰ ਰਕਬਾ ਬਾਸਮਤੀ ਕਿਸਮਾਂ ਹੇਠ ਲਿਆਂਦਾ ਜਾਵੇਗਾ।ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਖਾਦ ਬੀਜ਼ ਦਵਾਈਆਂ ਉਪਲੱਬਧ ਕਰਵਾਈਆਂ ਜਾਣਗੀਆਂ।
ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਮਸ਼ੀਨਰੀ ਪ੍ਰਾਪਤ ਕੀਤੀ ਜਾਵੇ ਅਤੇ ਪਰਾਲੀ ਨੂੰ ਖੇਤ ਤੋਂ ਬਾਹਰ ਕੱਢ ਕੇ ਜਾਂ ਖੇਤ ਵਿੱਚ ਹੀ ਵਾਹ ਕੇ ਅਗਲੀ ਫਸਲ ਦੀ ਬਿਜ਼ਾਈ ਕੀਤੀ ਜਾਵੇ ਅਤੇ ਪਰਾਲੀ ਨੂੰ ਅੱਗ ਬਿਲਕੁੱਲ ਨਾ ਲਗਾਈ ਜਾਵੇ।ਖੇਤੀ ਮਾਹਿਰਾਂ ਨੇ ਖਾਦਾਂ ਦੀ ਅੰਧਾ ਧੁੰਦ ਵਰਤੋਂ ਨੂੰ ਰੋਕਣ ਲਈ ਉਨਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਅਧਾਰ ‘ਤੇ ਸਿਫਾਰਸ਼ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ, ਬੇਲੋੜੀਆਂ ਕੀੜੇਮਾਰ ਦਵਾਈਆਂ ਦੀ ਵਰਤੋਂ ਰੋਕਣ ਅਤੇ ਖੇਤੀ ਜ਼ਹਿਰਾਂ ਦੀ ਵਰਤੋਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਕਰਨ ਲਈ ਕਿਹਾ।ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ ਵਿਭਾਗ, ਕੇ.ਵੀ.ਕੇ, ਖਾਦ, ਬੀਜ਼, ਦਵਾਈਆਂ ਅਤੇ ਸੈਲਫ ਗਰੁਪਾਂ ਵਲੋਂ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ।
ਡਾ. ਗੁਰਮੀਤ ਸਿੰਘ ਕੇ.ਵੀ.ਕੇ, ਡਾ. ਨਰਿੰਦਰ ਪਾਲ ਸਿੰਘ ਇੰਚਾਰਜ਼ ਕਿਸਾਨ ਸਲਾਹਕਾਰ ਕੇਂਦਰ ਅੰਮ੍ਰਿਤਸਰ, ਡਾ: ਰਮਿੰਦਰ ਕੌਰ, ਡਾ: ਆਸਥਾ, ਡਾ: ਅਜੈ ਕੁਮਾਰ ਅਤੇ ਹੋਰਨਾਂ ਖੇਤੀ ਸਾਇੰਸਦਾਨਾਂ ਨੇ ਕਿਸਾਨਾਂ ਨੂੰ ਵੱਖ ਵੱਖ ਵਿਸ਼ਿਆਂ ‘ਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।ਉਦਮੀ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …