Monday, July 1, 2024

ਪਿੰਡ ਖੁਰਾਣਾ ਦੇ ਅਗਾਂਹਵਧੂ ਕਿਸਾਨ ਰਾਮ ਸਿੰਘ ਨੇ 16 ਏਕੜ ਜ਼ਮੀਨ ‘ਚ ਝੋਨੇ ਦੀ ਕੀਤੀ ਸਿੱਧੀ ਬਿਜ਼ਾਈ

ਸੰਗਰੂਰ, 15 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫਸਰ ਡਾ: ਹਰਬੰਸ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਲਗਾਤਾਰ ਕਿਸਾਨਾਂ ਨੂੰ ਪਾਣੀ ਦੀ ਬੱਚਤ ਅਤੇ ਖੇਤੀ ਖਰਚੇ ਘਟਾਉਣ ਲਈ ਝੋਨੇ ਦੀ ਸਿੱਧੀ ਬਿਜ਼ਾਈ ਦੀ ਤਕਨੀਕ ਅਪਨਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਸੇ ਤਹਿਤ ਬਲਾਕ ਸੰਗਰੂਰ ਦੇ ਪਿੰਡ ਖੁਰਾਣਾ ਵਿਖੇ ਅਗਾਂਹਵਧੂ ਕਿਸਾਨ ਰਾਮ ਸਿੰਘ ਵਲੋਂ ਝੋਨੇ ਦੀ 16 ਏਕੜ ਵਿੱਚ ਪੀ.ਆਰ-126 ਕਿਸਮ ਸਿੱਧੀ ਬਿਜ਼ਾਈ ਕੀਤੀ ਗਈ । ਡਾ. ਪਰਮਿੰਦਰ ਸਿੰਘ ਬੁੱਟਰ ਖੇਤੀਬਾੜੀ ਵਿਕਾਸ ਅਫਸਰ ਸੰਗਰੂਰ ਨੇ ਦੱਸਿਆ ਕਿ ਪੰਜਾਬ ਦੇ ਸਾਲਾਂ ਦਰ ਸਾਲ ਨਿੱਘਰ ਰਹੇ ਪਾਣੀ ਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਤੇ ਕਿਸਾਨਾਂ ਦੇ ਝੋਨੇ ਦੀ ਖੇਤੀ ਵਿੱਚ ਦਿਨੋ ਦਿਨ ਵੱਧਦੇ ਖੇਤੀ ਖਰਚਿਆਂ ਨੂੰ ਘਟਾਉਣ ਦੇ ਮੱਦੇਨਜ਼ਰ ਝੋਨੇ ਦੀ ਡਰਿਲ ਨਾਲ ਸਿੱਧੀ ਬਿਜ਼ਾਈ ਇੱਕ ਬਹੁਤ ਹੀ ਕਾਰਗਰ ਤਕਨੀਕ ਸਿੱਧ ਹੋ ਰਹੀ ਹੈ। ਇਸ ਨਾਲ ਜਿਥੇ 15 ਤੋਂ 20% ਪਾਣੀ ਦੀ ਬੱ’ਚਤ ਹੁੰਦੀ ਹੈ, ਉਥੇ ਕਿਸਾਨਾਂ ਦੇ ਝੋਨੇ ਤੇ ਹੋਣ ਵਾਲੇ ਖੇਤੀ ਖਰਚਿਆਂ ਵਿੱਚ ਅੰਦਾਜ਼ਨ 2500/- ਤੋਂ 3000/-ਰੁਪਏ ਪ੍ਰਤੀ ਏਕੜ ਤੱਕ ਦੀ ਕਟੌਤੀ ਹੁੰਦੀ ਹੈ।
ਡਾ. ਪਰਮਿੰਦਰ ਸਿੰਘ ਬੁੱਟਰ ਨੇ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਸਿੱਧੀ ਬਿਜ਼ਾਈ ਲਈ ਪਰਮਲ/ਪੀ.ਆਰ ਕਿਸਮਾਂ ਪੀ.ਆਰ 130, ਪੀ.ਆਰ 131, ਪੀ.ਆਰ.128, ਪੀ.ਆਰ.129 ਦੀ ਬਿਜ਼ਾਈ ਲਈ 15 ਤੋਂ 30 ਜੂਨ ਅਤੇ ਪੀ.ਆਰ 126 ਤੇ ਬਾਸਮਤੀ ਕਿਸਮਾਂ, ਬਾਸਮਤੀ 1121, ਪੂਸਾ ਬਾਸਮਤੀ 1509 ਅਤੇ ਪੰਜਾਬ ਬਾਸਮਤੀ-7 ਦੀ ਬਿਜ਼ਾਈ ਦਾ ਸਮਾਂ 1 ਜੁਲਾਈ ਤੋਂ 15 ਤੋਂ ਜੁਲਾਈ ਤੱਕ ਦਾ ਖੇਤੀ ਮਾਹਿਰਾਂ ਵਲੋਂ ਨਿਰਧਾਰਤ ਕੀਤਾ ਗਿਆ ਹੈ।
ਇਸ ਮੌਕੇ ਅਗਾਂਹਵਧੂ ਕਿਸਾਨ ਹਰਦੀਪ ਸਿੰਘ, ਕਰਮਜੀਤ ਸਿੰਘ, ਏ.ਟੀ.ਐਮ ਅਤੇ ਹੋਰ ਕਿਸਾਨ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …