ਸੰਗਰੂਰ, 15 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਸੰਗਰੂਰ ਦੇ ਲੋਕਾਂ ਨੂੰ ਵਿਸ਼ਵ ਪੱਧਰ ਦੀਆਂ
ਸਰਵੋਤਮ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਿਥੇ ਟੀਚੇ ਨੂੰ ਪੂਰਾ ਕਰਨ ਲਈ ਵਿਕਾਸ ਕਾਰਜ਼ ਜੋਸ਼ੋ ਖਰੋਸ਼ ਨਾਲ ਚੱਲ ਰਹੇ ਹਨ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਹ ਪ੍ਰਗਟਾਵਾ ਅੱਜ ਧੂਰੀ ਵਿਖੇ ਕਰੀਬ 21.65 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਹੇ ਸਬ ਡਵੀਜ਼ਨਲ ਹਸਪਤਾਲ ਦੇ ਨਵੇਂ ਬਲਾਕ ਅਤੇ ਮੈਟਰਨਲ ਤੇ ਚਾਇਲਡ ਕੇਅਰ ਬਿਲਡਿੰਗ ਦੇ ਨਿਰਮਾਣ ਕਾਰਜ਼ਾਂ ਦਾ ਜਾਇਜ਼ਾ ਲੈਂਦਿਆਂ ਕੀਤਾ।ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਸੰਗਰੂਰ ਨੂੰ ਸਿਹਤ ਸੇਵਾਵਾਂ ਪੱਖੋਂ ਮੋਹਰੀ ਬਣਾਉਣ ਦੀ ਦਿਸ਼਼ਾ ਵਿੱਚ ਇਹ ਬਹੁ ਕਰੋੜੀ ਲਾਗਤ ਵਾਲੇ ਪ੍ਰੋਜੈਕਟ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ ਅਤੇ ਇਸ ਪ੍ਰੋਜੈਕਟ ਤਹਿਤ ਪੰਜਾਬ ਸਰਕਾਰ ਵਲੋਂ ਜਿਲ੍ਹਾ ਸੰਗਰੂਰ ਦੇ ਚਾਰ ਸਰਕਾਰੀ ਹਸਪਤਾਲਾਂ ਨੂੰ ਅਤਿ ਅਧੁਨਿਕ ਸਿਹਤ ਸੁਵਿਧਾਵਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ।ਉਨਾਂ ਕਿਹਾ ਕਿ ਸਬੰਧਤ ਸਬ ਡਵੀਜ਼ਨ ਦੇ ਐਸ.ਡੀ.ਐਮ ਨੂੰ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਨਿਗਰਾਨੀ ਕਰਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਸੰਗਰੂਰ ਵਿੱਚ ਸਿਵਲ ਹਸਪਤਾਲ ਸੰਗਰੂਰ, ਸਬ ਡਵੀਜ਼ਨਲ ਹਸਪਤਾਲ ਧੂਰੀ, ਕਮਿਊਨਿਟੀ ਹੈਲਥ ਸੈਂਟਰ ਕੌਹਰੀਆਂ ਅਤੇ ਰੂਰਲ ਹਸਪਤਾਲ ਚੀਮਾ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।ਉਸਾਰੀ ਕਾਰਜ਼ਾਂ ਦੇ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਕਸੀਅਨ ਪੰਜਾਬ ਮੰਡੀ ਬੋਰਡ ਪੁਨੀਤ ਸ਼ਰਮਾ ਤੋਂ ਸਬੰਧਤ ਹਸਪਤਾਲ ਦੀ ਅਪਗ੍ਰੇਡੇਸ਼ਨ ਸਬੰਧੀ ਮੌਜ਼ੂਦਾ ਸਥਿਤੀ ਅਤੇ ਹੋਰ ਜਰੂਰਤਾਂ ਬਾਰੇ ਨਕਸ਼ਿਆਂ ਰਾਹੀਂ ਜਾਣਕਾਰੀ ਹਾਸਿਲ ਕੀਤੀ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media