ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ‘ਚ ਸੀਵਰੇਜ਼, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਵਸਥਾ ਸਬੰਧੀ ਵਿਧਾਇਕ ਡਾ: ਅਜੇ
ਗੁਪਤਾ ਨੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਸੀ.ਈ.ਓ.ਓ ਐਂਡ.ਐਮ. ਸੁਰਜੀਤ ਸਿੰਘ, ਐਮ.ਐਚ.ਓ. ਡਾ. ਯੋਗੇਸ਼ ਅਰੋੜਾ, ਕਾਰਪੋਰੇਸ਼ਨ ਓ.ਐਂਡ.ਐਮ. ਵਿਭਾਗ ਦੇ ਐਸ.ਡੀ.ਓ ਅਤੇ ਜੇ.ਈ. ਮੀਟਿੰਗ ‘ਚ ਹਾਜ਼ਰ ਸਨ।ਵਿਧਾਇਕ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸੀਵਰੇਜ਼ ਅਤੇ ਵਾਟਰ ਸਪਲਾਈ ਨੂੰ ਲੈ ਕੇ ਵਾਰਡ ਵਾਰਡ ਵਿੱਚ ਜਿਥੇ ਵੀ ਸਮੱਸਿਆਵਾਂ ਆ ਰਹੀਆਂ ਹਨ, ਉਨ੍ਹਾਂ ਬਾਰੇ ਵਿਸਥਾਰ ‘ਚ ਦੱਸਿਆ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਸੀਵਰੇਜ਼ ਅਤੇ ਵਾਟਰ ਸਪਲਾਈ ਸਬੰਧੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਤੁਰੰਤ ਪ੍ਰਭਾਵ ਨਾਲ ਕੰਮ ਕਰਕੇ ਇਨ੍ਹਾਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਕਾਸ ਕਾਰਜ਼ਾਂ ਲਈ ਵਰਕ ਆਰਡਰ ਜਾਰੀ ਕੀਤੇ ਜਾ ਚੁੱਕੇ ਹਨ, ਉਨ੍ਹਾਂ ਨੂੰ ਵੀ ਮਿਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਤਿੰਨ ਥਾਵਾਂ ’ਤੇ ਨਵੇਂ ਟਿਊਬਵੈਲ ਲਗਾਏ ਜਾਣੇ ਹਨ ਅਤੇ ਇਨ੍ਹਾਂ ਦੀ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ।
ਵਿਧਾਇਕ ਡਾ: ਅਜੇ ਗੁਪਤਾ ਨੇ ਨਗਰ ਨਿਗਮ ਦੇ ਐਮ.ਐਚ.ਓ ਡਾ: ਯੋਗੇਸ਼ ਅਰੋੜਾ ਤੋਂ ਘਰ-ਘਰ ਕੂੜਾ ਇਕੱਠਾ ਕਰਨ ਵਾਲੀ ਕੰਪਨੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਵਾਲੀ ਕੰਪਨੀ ਦੀਆਂ ਗੱਡੀਆਂ ਘੱਟ ਗਿਣਤੀ ‘ਚ ਆ ਰਹੀਆਂ ਹਨ।ਉਨ੍ਹਾਂ ਕਿਹਾ ਕਿ ਵਾਹਨਾਂ ਦੀ ਗਿਣਤੀ ਵਧਾਈ ਜਾਵੇ ਅਤੇ ਕੰਪਨੀ ਵਲੋਂ ਸਫ਼ਾਈ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media