ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਵਲੋਂ ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ ਤਜਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ 2009’ ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਵਿੱਚ 15 ਜੂਨ ਨੂੰ ਬਲਾਕ ਵੇਰਕਾ ਦੇ ਪਿੰਡ ਮਾਨਾਵਾਲਾ ਕਲਾਂ ਵਿਖੇ ਝੋਨੇ ਦੀ ਲੁਆਈ ਸ਼ੁਰ੍ਹ ਕਰਵਾਈ ਗਈ।
ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ।ਇਸ ਲਈ ਜਿੰਨਾਂ ਕਿਸਾਨਾਂ ਨੇ ਪਰਮਲ ਕਿਸਮਾਂ ਦੀ ਲੁਆਈ ਕਰਨੀ ਹੈ, ਉਹ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪਰਮਲ ਕਿਸਮਾਂ ਨੂੰ ਹੀ ਤਰਜ਼ੀਹ ਦੇਣ।ਉਹਨਾਂ ਕਿਹਾ ਕਿ ਬਿਨਾਂ ਕਿਸੇ ਜਰੂਰਤ ਦੇ ਖੇਤਾਂ ਵਿੱਚ ਖੁੱਲਾ ਪਾਣੀ ਨਾ ਛੱਡਿਆ ਜਾਵੇ ਅਤੇ ਪਾਣੀ ਦੀ ਵਰਤੋਂ ਕੇਵਲ ਲੋੜ ਅਨੁਸਾਰ ਹੀ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਰੱਖਿਆ ਜਾ ਸਕੇ।ਉਹਨਾਂ ਕਿਸਾਨਾਂ ਨੂੰ ਸੰਦੇਸ਼ ਦਿੱਤਾ ਕਿ ਕੇਵਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਝੋਨੇ/ਬਾਸਮਤੀ ਦੀਆਂ ਪੰਜਾਬ ਵਿੱਚ ਕਾਸ਼ਤ ਲਈ ਸਿਫਾਰਿਸ਼ ਕੀਤੀਆਂ ਗਈਆਂ ਕਿਸਮਾਂ ਦੀ ਹੀ ਬਿਜ਼ਾਈ ਕੀਤੀ ਜਾਵੇ।
ਉਹਨਾਂ ਨੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਜੋਗਾ ਸਿਘ ਵਾਲਾ (ਬੰਡਾਲਾ) ਵਿਖੇ ਸਿੱਧੀ ਬਿਜ਼ਾਈ ਤਕਨੀਕ ਰਾਹੀਂ ਬੀਜ਼ੇ ਝੋਨੇ ਦੇ ਖੇਤਾਂ ਦਾ ਨਿਰੀਖਣ ਵੀ ਕੀਤਾ ਅਤੇ ਇਸ ਤਕਨੀਕ ਨੂੰ ਅਪਨਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹਨਾਂ ਕਿਸਾਨਾਂ ਦੀ ਅਗਾਂਹਵਧੂ ਸੋਚ ਜਮੀਨਦੋਜ਼ ਪਾਣੀ ਦੀ ਬੱਚਤ ਕਰਨ ਵਿੱਚ ਸਹਾਈ ਹੋਵੇਗੀ। ਉਹਨਾਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਨਾਲ ਜੁੜਨ ਵਾਸਤੇ ਖੇਤੀ ਮਾਹਿਰਾਂ ਨਾਲ ਲਗਾਤਾਰ ਰਾਬਤਾ ਬਣਾ ਕੇ ਰੱਖਣ ਲਈ ਵੀ ਅਪੀਲ ਕੀਤੀ।
ਇਸ ਮੌਕੇ ਖੇਤੀਬਾੜੀ ਅਫਸਰ ਰਮਨ ਕੁਮਾਰ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਪਰਜੀਤ ਸਿੰਘ ਔਲਖ, ਖੇਤੀਬਾੜੀ ਵਿਸਥਾਰ ਅਫਸਰ ਪਰਦੀਪ ਸਿੰਘ, ਬਲਜਿੰਦਰ ਸਿੰਘ ਚਾਹਲ, ਅਤੇ ਕਿਸਾਨ ਦਵਿੰਦਰ ਸਿੰਘ, ਦਿਲਬਾਗ ਸਿੰਘ, ਜੁਝਾਰ ਸਿੰਘ, ਰਣਜੋਧ ਸਿੰਘ, ਜਗਜੀਤ ਸਿੰਘ, ਰੇਸ਼ਮ ਸਿੰਘ ਆਦਿ ਮੌਜ਼ੂਦ ਸਨ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media