ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਕਪੂਰਥਲਾ, ਜਲੰਧਰ,
ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਆਰਮੀ ਵਿੱਚ ਅਗਨੀਵੀਰ ਦੀ ਭਰਤੀ ਲਈ ਫਿਜੀਕਲ ਟਰੇਨਿੰਗ 4 ਜੂਨ 2024 ਤੋਂ ਸ਼ੁਰੂ ਹੋ ਚੁੱਕੀ ਹੈ।ਜੋ ਵੀ ਯੂਵਕ ਫਿਜੀਕਲ ਟੈਸਟ ਦੀ ਤਿਆਰੀ ਅਤੇ ਜੋ ਪੰਜਾਬ ਪੁਲਿਸ, ਰੇਲਵੇ ਪੁਲਿਸ ਅਤੇ ਆਰ.ਪੀ.ਐਫ ਦੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਹੁੰਦੇ ਹਨ, ਉਹ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ।
ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਚਾਹਵਾਨ ਨੌਜਵਾਨ ਯੁਵਕ ਲਿਖਤੀ ਪੇਪਰ ਅਤੇ ਫਿਜੀਕਲ ਟੈਸਟ ਲਈ ਜਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਜਿਵੇ ਆਧਾਰ ਕਾਰਡ, ਕਲਾਸ ਜਾਂ ਬਾਰਵੀਂ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗਰਾਫ ਅਤੇ ਆਨਲਾਈਨ ਰਜ਼ਿਸਟਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।ਟਰੇਨਿੰਗ ਦੌਰਾਨ ਯੁਵਕਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫਤ ਦਿੱਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਯੁਵਕ ਵਧੇਰੇ ਜਾਣਕਾਰੀ ਲਈ ਇਹਨ੍ਹਾਂ ਮੋਬਾਇਲ ਨੰਬਰ 8360163527, 6900200733 ਅਤੇ 9914369376 ‘ਤੇ ਸੰਪਰਕ ਕਰ ਸਕਦੇ ਹਨ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media