Sunday, December 22, 2024

ਮਾਸਟਰ ਪਰਮਵੇਦ ਨੇ ਆਪਣਾ 70ਵਾਂ ਜਨਮ ਦਿਨ ਬੂਟੇ ਲਾ ਕੇ ਮਨਾਇਆ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਸੰਗਰੂਰ-ਬਰਨਾਲਾ ਦੇ ਜਥੇਬੰਦਕ ਮੁਖੀ ਤੇ ਅਫ਼ਸਰ ਕਲੋਨੀ ਪਾਰਕ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਪਰਮਵੇਦ ਨੇ ਆਪਣਾ 70ਵਾਂ ਜਨਮ ਦਿਨ ਅਫ਼ਸਰ ਕਲੋਨੀ ਪਾਰਕ ਵਿੱਚ ਬੂਟੇ ਲਾ ਕੇ ਮਨਾਇਆ।ਉਨ੍ਹਾਂ ਦੱਸਿਆ ਕਿ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਵਾਤਾਵਰਣ ਸ਼ੁੱਧ ਰਹਿੰਦਾ ਹੈ।ਉਨ੍ਹਾਂ ਕਿਹਾ ਫ਼ਲ, ਫੁੱਲ ਤੇ ਛਾਂ ਸਮੇਤ ਬੂਟਿਆਂ ਦੇ ਅਣਗਿਣਤ ਲਾਭ ਹਨ।ਮੀਂਹ ਪਵਾਉਣ ਵਿੱਚ ਬੂਟਿਆਂ ਦਾ ਵਿਸ਼ੇਸ਼ ਯੋਗਦਾਨ ਹੈ।ਗਰਮੀ ਵਧਣ ਦਾ ਇੱਕ ਵੱਡਾ ਕਾਰਨ ਦਰੱਖਤਾਂ ਦਾ ਘਟਣਾ ਹੈ।ਇਸ ਲਈ ਸਾਨੂੰ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਉਹ ਆਪਣੇ ਸਾਥੀਆਂ ਤੇ ਪਾਰਕ ਵਿੱਚ ਆਉਣ ਵਾਲੇ ਬੱਚਿਆਂ ਦੀ ਸਹਾਇਤਾ ਨਾਲ਼ ਬੂਟਿਆਂ ਨੂੰ ਰੋਜ਼ਾਨਾ ਪਾਣੀ ਦਿੰਦੇ ਹਨ।
ਮਾਸਟਰ ਪਰਮਵੇਦ ਦੇ ਜਨਮ ਦਿਨ ‘ਤੇ ਪਾਰਕ ਵਿੱਚ ਬੂਟੇ ਲਾਉਣ ਦੇ ਪ੍ਰਬੰਧਕ ਪਾਰਕ ਕਮੇਟੀ ਦੇ ਵਿੱਤ ਸਕੱਤਰ ਲੈਕਚਰਾਰ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਬੂਟਿਆਂ ਦੀ ਪੂਰੀ ਸੰਭਾਲ ਕੀਤੀ ਜਾਂਦੀ ਹੈ।ਉਨ੍ਹਾਂ ਅਫ਼ਸਰ ਕਲੋਨੀ ਵਾਸੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ, ਖ਼ਾਸ ਕਰਕੇ ਆਪਣੇ ਤੇ ਆਪਣੇ ਬੱਚਿਆਂ ਦੇ ਜਨਮ ਦਿਨ ਬੂਟੇ ਲਾ ਕੇ ਮਨਾਉਣ ਅਤੇ ਪਾਰਕ ਦੀ ਡਿਵੈਲਪਮੈਂਟ ਲਈ ਆਰਥਿਕ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਵਨੀਤਾ ਜੈਨ, ਅਤੁੱਲ ਜੈਨ, ਸਰਪੰਚ ਸੁਰਿੰਦਰ ਸਿੰਘ ਭਿੰਡਰ, ਗੁਰਜੀਤ ਸਿੰਘ ਜੀਤੀ ਲੱਡੀ, ਹੈਪੀ ਦਾ ਵਿਸ਼ੇਸ਼ ਜ਼ਿਕਰ ਕੀਤਾ ਜੋ ਹਰ ਸਾਲ ਆਪਣੇ ਜਨਮ ਦਿਨ ‘ਤੇ ਬੂਟੇ ਲਾਉਣ ਲਈ ਮਾਲੀ ਮਦਦ ਕਰਦੇ ਹਨ।ਉਨ੍ਹਾਂ ਲੋਕਾਂ ਨੂੰ ਆਉਣ ਵਾਲੀ ਮੌਨਸੂਨ ਰੁੱਤ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …