Saturday, April 18, 2026

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਮੁਲਾਕਾਤ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਪੁਲਿਸ ਕਮਿਸ਼ਨਰ ਨੇ ਐਡਵੋਕੇਟ ਧਾਮੀ ਨਾਲ ਬੈਠਕ ਸਮੇਂ ਸ਼ਹਿਰ ਦੇ ਸਿੱਖ ਸਰੋਕਾਰਾਂ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੇ ਸ਼ਰਧਾਲੂਆਂ ਨਾਲ ਜੁੜੇ ਮਾਮਲਿਆਂ ਸਬੰਧੀ ਵਿਚਾਰ ਚਰਚਾ ਕੀਤੀ।ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ ਕਿ ਪੁਲਿਸ ਕਮਿਸ਼ਨਰ ਵਜੋਂ ਰਣਜੀਤ ਸਿੰਘ ਸੇਵਾ ਭਾਵਨਾ ਨਾਲ ਕਾਰਜ਼ ਕਰਨਗੇ।
ਪੁਲਿਸ ਕਮਿਸ਼ਨਰ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਦੇ ਸੇਵਾ ਕਾਲ ਵਿੱਚ ਵਿਸ਼ੇਸ਼ ਅਹਿਮੀਅਤ ਵਾਲਾ ਹੈ ਅਤੇ ਉਹ ਵਿਸ਼ੇਸ਼ ਤੌਰ ’ਤੇ ਇੱਥੋਂ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਸੇਵਾਵਾਂ ਦੇਣ ਲਈ ਯਤਨਸ਼ੀਲ ਰਹਿਣਗੇ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ ਆਦਿ ਮੌਜ਼ੂਦ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …