ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 19 ਜੂਨ ਨੂੰ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਬੁੱਧਵਾਰ ਨੂੰ ਰੋਜ਼ਗਾਰ ਕੈਂਪ ਵਿੱਚ ਕੇਅਰ ਹੈਲਥ ਇੰਸ਼ੋਰੈਂਸ, ਐਲ.ਆਈ.ਸੀ ਆਫ ਇੰਡੀਆ, ਮੁਥੂਟ ਫਾਈਨੈਂਸ ਲਿਮਿ. ਅਤੇ ਈ.ਬੇ ਵਰਗੀਆਂ ਕੰਪਨੀਆਂ ਵਲੋਂ ਭਾਗ ਲਿਆ ਜਾਣਾ ਹੈ।ਇਹਨਾਂ ਸਾਰੀਆਂ ਕੰਪਨੀਆਂ ਵਲੋਂ ਯੂਨਿਟ ਮੈਨੇਜਰ, ਏਜੰਸੀ ਮੈਨੇਜਰ, ਬ੍ਰਾਂਚ ਹੈਡ, ਕਸਟਮਰ ਕੇਅਰ ਐਗਜੇਕਟਿਵ, ਵੈਬ ਡਿਵੈਲਪਰ, ਡਾਟਾ ਐਂਟਰੀ ਆਪਰੈਟਰ, ਅਕਾਉਂਟੈਂਟ, ਹੈਲਪਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ।ਇਹਨਾਂ ਕੰਪਨੀਆਂ ਵਲੋਂ 10000/- ਤੋਂ 35000/- ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਰੋਜ਼ਗਾਰ ਕੈਂਪ ਦਾ ਸਮਾਂ 9:30 ਤੋਂ ਸ਼ੁਰੂ ਹੋਵੇਗਾ।ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨਰੇਸ਼ ਕੁਮਾਰ ਨੇ ਦੱਸਿਆ ਕਿ ਸਵੈ-ਰੋਜ਼ਗਾਰ ਸਬੰਧੀ ਜਾਣਕਾਰੀ ਲਈ ਇਸ ਦਫਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੇਜ ਨਾਲ ਜੁੜ ਕੇ ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ‘ਤੇ ਸੰਪਰਕ ਕਰੋ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …