Monday, July 1, 2024

ਖਾਲਸਾ ਕਾਲਜ ਵਿਖੇ ਬੈਂਕਿੰਗ, ਫਾਇਨਾਂਸ ਤੇ ਇੰਸ਼ੋਰੈਂਸ ਸਬੰਧੀ ਸਮਰ ਟ੍ਰੇਨਿੰਗ ਕੈਂਪ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ਬਜਾਜ ਫਿਨਸਰਵ ਲਿਮ. ਦੇ ਸਹਿਯੋਗ ਨਾਲ ‘ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ (ਸੀ.ਪੀ.ਬੀ.ਐਫ਼.ਆਈ) ਸਬੰਧੀ ਸਰਟੀਫਿਕੇਟ ਪ੍ਰੋਗਰਾਮ’ ਲਈ ਦੂਜੇ ਬੈਚ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਇਆ ਇਹ ਪ੍ਰੋਗਰਾਮ ਕਾਲਜ ਅਤੇ ਬਜਾਜ ਫਿਨਸਰਵ ਲਿਮਟਿਡ ਦਰਮਿਆਨ ਹੋਏ ਸਮਝੌਤੇ ਦਾ ਹਿੱਸਾ ਸੀ।ਡਾ. ਮਹਿਲ ਸਿੰਘ ਨੇ ਦੱਸਿਆ ਕਿ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਭਾਰਤ ਸਰਕਾਰ ਦੁਆਰਾ ਪ੍ਰਮਾਣਿਤ ਉਕਤ ਪ੍ਰੋਗਰਾਮ ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ ’ਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਵਿਹਾਰਕ ਸਿਖਲਾਈ ਅਤੇ ਜ਼ਰੂਰੀ ਹੁਨਰ ਪ੍ਰਦਾਨ ਕਰਨਾ ਸੀ।
ਪ੍ਰੋਗਰਾਮ ਡਾਇਰੈਕਟਰ ਅਤੇ ਡੀਨ ਡਾ. ਏ.ਕੇ ਕਾਹਲੋਂ ਨੇ ਵਿਦਿਆਰਥੀਆਂ ਦੇ ਪੇਸ਼ੇਵਰ ਵਿਕਾਸ ਲਈ ਵਿੱਤ ਦੇ ਸਿਧਾਂਤਕ ਪਹਿਲੂਆਂ ਦੇ ਨਾਲ-ਨਾਲ ਵਿਹਾਰਕ ਗਿਆਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਲਈ ਸਹੀ ਰਵੱਈਆ, ਡੋਮੇਨ ਗਿਆਨ ਅਤੇ ਰੁਜ਼ਗਾਰ ਯੋਗਤਾ ਨੂੰ ਵਧਾਉਣ ਲਈ ਸੰਚਾਰ ਹੁਨਰ ਵਿਕਸਿਤ ਕਰਨ ਸਮੇਤ ਪ੍ਰੋਗਰਾਮ ਦੇ ਲਾਭ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।
ਸਹਾਇਕ ਪ੍ਰੋਫੈਸਰ ਅਤੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਜੈ ਸਹਿਗਲ ਨੇ ਸਮੂਹ ਸਰੋਤ ਵਿਅਕਤੀਆਂ, ਫੈਕਲਟੀ ਮੈਂਬਰਾਂ ਅਤੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪ੍ਰੋਗਰਾਮ ਦੇ ਵਿਸ਼ੇ ’ਤੇ ਚਾਨਣਾ ਪਾਇਆ ਅਤੇ ਬਜਾਜ ਫਿਨਸਰਵ ਤੋਂ ਪੰਜਾਬ ਕਲੱਸਟਰ ਦੇ ਲੀਡ ਟ੍ਰੇਨਰ ਕੰਵਲਜੀਤ ਸਿੰਘ ਨਾਲ ਜਾਣ-ਪਛਾਣ ਕਰਵਾਈ।ਜਦਕਿ ਸਹਾਇਕ ਪ੍ਰੋਫੈਸਰ ਅਤੇ ਸਹਾਇਕ ਪ੍ਰੋਗਰਾਮ ਕੋਆਰਡੀਨੇਟਰ ਡਾ. ਨਿਧੀ ਸੱਭਰਵਾਲ ਨੇ ਵੀ ਸੰਬੋਧਨ ਕੀਤਾ।
ਕੰਵਲਜੀਤ ਨੇ ਵਿਦਿਆਰਥੀਆਂ ਨੂੰ ਪ੍ਰੋਗਰਾਮ ਦੇ ਫਾਇਦਿਆਂ ਅਤੇ ਮਾਡਿਊਲਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਨੇ ਪ੍ਰੋਗਰਾਮ ਲਈ ਤੈਨਾਤ ਪੇਸ਼ੇਵਰ ਟ੍ਰੇਨਰਾਂ ਭੁਪਿੰਦਰ ਜਿੰਦਲ, ਅਸ਼ਵਨੀ ਪੁਰੀ ਅਤੇ ਗੁਰਮੀਤ ਕੌਰ ਧਾਲੀਵਾਲ ਨਾਲ ਜਾਣ-ਪਛਾਣ ਕਰਵਾਉਂਦਿਆਂ ਬਜਾਜ ਫਿਨਸਰਵ ਲਿਮ. ਵਰਕਪਲੇਸ ਸਕਿੱਲ ਸੈਸ਼ਨਾਂ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਦਯੋਗ ਦੀਆਂ ਨਵੀਆਂ ਮੰਗਾਂ ਸਬੰਧੀ ਵਿਦਿਆਰਥੀਆਂ ਨਾਲ ਮਹੱਤਵਪੂਰਨ ਸੁਝਾਅ ਸਾਂਝੇ ਕੀਤੇ।ਇਸ ਪ੍ਰੋਗਰਾਮ ਦੌਰਾਨ ਡਾ. ਸਵਰਾਜ ਕੌਰ, ਡਾ. ਦੀਪਕ ਦੇਵਗਨ, ਡਾ. ਪੂਨਮ ਸ਼ਰਮਾ, ਡਾ. ਰਛਪਾਲ ਸਿੰਘ ਤੋਂ ਇਲਾਵਾ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …