Monday, July 1, 2024

ਦਾਖਲਾ ਲੈਣ ਦੇ ਚਾਹਵਾਨਾਂ ਲਈ ਯੂਨੀਵਰਸਿਟੀ ਵੱਲੋਂ ਵਿਦਿਆਰਥੀ ਕਾਉਂਸਲਿੰਗ ਸੈਲ ਸਥਾਪਤ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਵੇ, ਇਸ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕੈਂਪਸ ਅੰਦਰ ਵਿਦਿਆਰਥੀ ਕਾਊਂਸਲਿੰਗ ਸੈਲ ਦੀ ਸਥਾਪਨਾ ਕੀਤੀ ਹੈ।ਇਸ ਦਾ ਉਦੇਸ਼ ਯੂਨੀਵਰਸਿਟੀ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਨੂੰ ਸਹਾਇਤਾ ਅਤੇ ਸੂਚਨਾ ਪ੍ਰਦਾਨ ਕਰਨਾ ਹੈ ।
ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2024-25 ਲਈ ਵੱਖ-ਵੱਖ ਕੋਰਸਾਂ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਚੱਲ ਰਹੀ ਹੈ, ਅਤੇ ਕਾਉਂਸਲਿੰਗ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਹੇਠ ਇਹ ਉਪਰਾਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕੰਪਿਊਟਰ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਸ਼ਰਮਾ ਨੂੰ ਇਸ ਸੈਲ ਦਾ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਰਾਜਨੀਤੀ ਸ਼ਾਸਤਰ ਵਿਭਾਗ ਤੋਂ ਡਾ. ਸਤਨਾਮ ਸਿੰਘ ਦਿਓਲ ਅਤੇ ਕੈਮਿਸਟਰੀ ਵਿਭਾਗ ਤੋਂ ਡਾ. ਵਿਪਨ ਕੁਮਾਰ ਸੈਲ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਉਣਗੇ।ਅਕਾਦਮਿਕ ਸੈਸ਼ਨ 2024-25 ਕੋਰਸਾਂ ਦੇ ਦਾਖਲਿਆਂ ਨਾਲ ਸਬੰਧਤ ਕਿਸੇ ਵੀ ਮਾਮਲੇ `ਤੇ ਸਹਾਇਤਾ ਪ੍ਰਾਪਤ ਕਰਨ ਲਈ ਵਿਦਿਆਰਥੀ ਮੋਬਾਈਲ ਨੰਬਰ 82838-59800, 84277-00177, 81463-00146 `ਤੇ ਸੰਪਰਕ ਕਰ ਸਕਦੇ ਹਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …