Saturday, December 21, 2024

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਵਾਤਾਵਰਣ ਸੁਰੱਖਿਆ ਸਬੰਧੀ ਵੰਡੇ ਪੌਦੇ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਰਣਜੀਤ ਐਵੀਨਿਊ ਸਥਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਸ਼ੁੱਧ ਤੇ ਸਾਫ਼ ਸੁੱਥਰੀ ਆਬੋ-ਹਵਾ ਅਤੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਸਟਾਫ਼ ਤੇ ਵਿਦਿਆਰਥੀਆਂ ਨਾਲ ਮਿਲ ਕੇ ਰਾਹਗੀਰਾਂ ਨੂੰ ਪੌਦੇ ਵੀ ਵੰਡੇ।ਡਾ. ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਜਿਥੇ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਚਾਨਣਾ ਪਾਉਂਦਿਆਂ ਮੌਜ਼ੂਦਾ ਹਾਲਾਤਾਂ ’ਚ ਦਿਨ-ਬ-ਦਿਨ ਹੋ ਰਹੀ ਰੁੱਖਾਂ ਦੀ ਕਟਾਈ ਕਾਰਨ ਵਧ ਰਹੀ ਤਪਸ਼ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਸੁਹਿਰਦ ਸਮਾਜ ਦੀ ਸਿਰਜਨਾ ਲਈ ਵਿਕਾਸ ਤਾਂ ਜ਼ਰੂਰੀ ਹੈ, ਪਰ ਜੀਵ-ਜੰਤੂਆਂ ਅਤੇ ਮਨੁੱਖਤਾ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਵਾਤਾਵਰਣ ਦੀ ਸੁਰੱਖਿਆ ਵੀ ਲਾਜ਼ਮੀ ਹੈ।
ਉਨ੍ਹਾਂ ਹਰੇਕ ਇਨਸਾਨ ਨੂੰ ਘੱਟੋਂ-ਘੱਟ ਇਕ ਬੂਟਾ ਲਗਾਉਣ ਅਤੇ ਸੜਕਾਂ, ਗਲੀਆਂ ਆਦਿ ਦਾ ਨਿਰਮਾਣ ਕਰਨ ਵਾਲੀਆਂ ਕੰਪਨੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਦੇ ਨਿਰਮਾਣ ਸਮੇਂ ਆਪਣੇ ਪ੍ਰੋਜੈਕਟਾਂ ’ਚ ਪੌਦਿਆਂ ਨੂੰ ਲਗਾਉਣ ਲਈ ਢੁੱਕਵੇਂ ਸਥਾਨ ਦੀ ਵਿਉਂਤਬਦੀ ਜਰੂਰ ਕਰਨ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸ਼ੁੱਧ ਅਤੇ ਹਰਿਆ-ਭਰਿਆ ਵਾਤਾਵਰਣ ਮਿਲ ਸਕੇ।ਡਾ. ਮਨਦੀਪ ਕੌਰ ਨੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਪੌਦੇ ਵੀ ਲਗਾਏ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …