ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਆਨਲਾਈਨ ਕਮਰਾ ਬੁੱਕ ਕਰਨ ਸਮੇਂ
ਕੇਵਲ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ www.sgpcsarai.com ਦੀ ਹੀ ਵਰਤੋਂ ਕਰਨ ਅਤੇ ਕਮਰੇ ਦੀ ਭੇਟਾ ਜਮ੍ਹਾਂ ਕਰਵਾਉਣ ਸਮੇਂ ਸਰਾਵਾਂ ਦੇ ਮੈਨੇਜਰ ਨਾਲ ਮੋਬਾਇਲ ਨੰਬਰ 98149-49689 `ਤੇ ਸੰਪਰਕ ਕਰਕੇ ਪੁਸ਼ਟੀ ਕੀਤੀ ਜਾਵੇ।ਸੰਗਤ ਨੂੰ ਅਪੀਲ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਪਿੱਛਲੇ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਸਰਾਵਾਂ ਵਿੱਚ ਆਨਲਾਈਨ ਕਮਰਾ ਰਾਖਵਾਂ ਕਰਨ ਲਈ ਇਕ ਜਾਅਲੀ ਵੈਬਸਾਈਟ ਬਣਾ ਕੇ ਸ਼ਰਧਾਲੂਆਂ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਪੁਲੀਸ ਕੋਲ ਸ਼ਿਕਾਇਤ ਵੀ ਦਰਜ਼ ਕਰਵਾਈ ਗਈ ਸੀ ਅਤੇ ਠੱਗੀ ਮਾਰਨ ਵਾਲਿਆਂ ਦਾ ਬੈਂਕ ਖਾਤਾ ਵੀ ਸੀਲ ਕਰਵਾਇਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਠੱਗੀ ਮਾਰਨ ਵਾਲੇ ਵਿਅਕਤੀਆਂ ਵੱਲੋਂ ਸਾਰਾਗੜ੍ਹੀ ਸਰਾਂ ਦੇ ਨਾਂ `ਤੇ ਜਾਅਲੀ ਵੈੱਬਸਾਈਟ ਜਾਂ ਪੋਰਟਲ ਬਣਾਇਆ ਹੋਇਆ ਹੈ, ਜਿਸ `ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲੱਗੀ ਹੋਈ ਹੈ, ਇਸ ਲਈ ਸ਼ਰਧਾਲੂ ਸਰਾਂ ਦੀ ਬੁਕਿੰਗ ਦੇ ਨਾਂ `ਤੇ ਝਾਂਸੇ ‘ਚ ਆ ਜਾਂਦੇ ਹਨ।ਧੰਗੇੜਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਨਕਲੀ ਵੈੱਬਸਾਈਟ ਅਤੇ ਠੱਗਾਂ ਤੋਂ ਸੁਚੇਤ ਰਹਿਣ ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media